ਮੁਸਲਿਮ ਗੁੱਜਰ ਭਾਈਚਾਰੇ ਦੇ ਸੱਦੇ ਤੇ ਟਾਂਡਾ ਉੜਮੁੜ ਪੁੱਜੇ ਬ੍ਰਿਗੇਡੀਅਰ ਰਾਜ ਕੁਮਾਰ, ਵਿਧਾਇਕ ਰਾਜਾ ਗਿੱਲ ਨਾਲ ਕੀਤੀ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਚਰਚਾ

Spread the love
ਬਲਾਚੌਰ, 26 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਟਾਂਡਾ ਉੜਮੁੜ ਵਿਖੇ ਮੁਸਲਿਮ ਗੁੱਜਰ ਭਾਈਚਾਰੇ ਦੇ ਸੱਦੇ ਤੇ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਵੱਲੋਂ ਇਲਾਕੇ ਦੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਨਾਲ ਸਬੰਧਤ ਅਹੁਦੇਦਾਰਾਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਗਈ।ਮੀਟਿੰਗ ਦੌਰਾਨ ਗੁੱਜਰ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਬੰਧਤ ਪੱਧਰ ਤੇ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ।ਇਸ ਦੌਰਾਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਹਲਕਾ ਟਾਂਡਾ ਉੜਮੁੜ ਦੇ ਵਿਧਾਇਕ ਸਰਦਾਰ ਜਸਵੀਰ ਸਿੰਘ ਰਾਜਾ ਗਿੱਲ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁੱਜਰ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਹਲਕੇ ਨਾਲ ਸਬੰਧਤ ਹੋਰ ਮੁੱਦਿਆਂ ਤੇ ਵੀ ਵਿਚਾਰ-ਚਰਚਾ ਹੋਈ।ਬ੍ਰਿਗੇਡੀਅਰ ਰਾਜ ਕੁਮਾਰ ਅਤੇ ਹਾਜ਼ਰ ਅਹੁਦੇਦਾਰਾਂ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਭਲਾਈ ਲਈ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਇਸ ਮੌਕੇ ਬ੍ਰਿਗੇਡੀਅਰ ਰਾਜ ਕੁਮਾਰ ਨੂੰ ਸਨਮਾਨਿਤ ਵੀ ਕੀਤਾ ਗਿਆ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *