ਅਦੇਸ਼ ਪਾਲੀਟੈਕਨਿਕ ਕਾਲਜ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ-

Spread the love
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਮਨਜੀਤ ਸਿੱਧੂ):- ਅਦੇਸ਼ ਪਾਲੀਟੈਕਨਿਕ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਅਤੇ ਡੀ. ਫਾਰਮੇਸੀ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਉਤਸ਼ਾਹ ਨਾਲ ਕਰਵਾਈ ਗਈ। ਸਮਾਗਮ ਦੀ ਅਗਵਾਈ ਡਾ. ਗੁਰਵਿੰਦਰ ਪਾਲ ਸਿੰਘ, ਪ੍ਰਿੰਸੀਪਲ ਫਾਰਮੇਸੀ ਵਿੰਗ ਅਤੇ ਇੰਜੀ. ਹਰਪ੍ਰੀਤ ਸਿੰਘ, ਪ੍ਰਿੰਸੀਪਲ ਪਾਲੀਟੈਕਨਿਕ ਵਿੰਗ ਨੇ ਕੀਤੀ। ਇਸ ਮੌਕੇ ਫੈਕਲਟੀ ਅਤੇ ਸਟਾਫ਼ ਨੇ ਸਰਗਰਮ ਸਹਿਯੋਗ ਦਿੱਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਗੁਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਿਸ਼ਵ ਫਾਰਮਾਸਿਸਟ ਦਿਵਸ ਹਰ ਸਾਲ 25 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਵਸ ਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਵਿੱਚ ਫਾਰਮਾਸਿਸਟਾਂ ਦੀ ਮਹੱਤਵਪੂਰਨ ਭੂਮਿਕਾ, ਦਵਾਈਆਂ ਦੀ ਸੁਰੱਖਿਅਤ ਅਤੇ ਸਹੀ ਵਰਤੋਂ ਅਤੇ ਫਾਰਮੇਸੀ ਪੇਸ਼ੇ ਦੇ ਯੋਗਦਾਨ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਸਮਾਗਮ ਦੌਰਾਨ ਸੱਭਿਆਚਾਰਕ ਗਤੀਵਿਧੀਆਂ, ਪੋਸਟਰ ਪ੍ਰਦਰਸ਼ਨੀ, ਏ.ਐੱਮ.ਆਰ. ਜਾਗਰੂਕਤਾ ਰੈਲੀ ਅਤੇ ਰੁੱਖ ਲਗਾਉਣ ਦੀ ਗਤੀਵਿਧੀ ਕਰਵਾਈ ਗਈ। ਦੂਜੇ ਸਾਲ ਦੇ ਵਿਦਿਆਰਥੀਆਂ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ। ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਦੀ ਭਰਵੀਂ ਸ਼ਮੂਲੀਅਤ ਨਾਲ ਸਮਾਗਮ ਸਫਲਤਾਪੂਰਵਕ ਸੰਪੰਨ ਹੋਇਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *