ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

Spread the love
ਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ। ਇਸ ਮੌਕੇ ਉਹਨਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਵਿਭਾਗਾਂ ਨਾਲ ਗੱਲਬਾਤ ਕਰਕੇ ਮੌਕੇ ‘ਤੇ ਹੱਲ ਕਰਵਾਇਆ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਦੇ ਵਿੱਚ ਅਨੇਕਾਂ ਕਾਰਜ ਹੋ ਰਹੇ ਹਨ ਤਾਂ ਜੋ ਪੰਜਾਬ ਨੂੰ “ਰੰਗਲਾ ਬਣਾਇਆ” ਜਾ ਸਕੇ ਕਿਉਂਕਿ ਪਿਛਲੇ ਸਮੇਂ ਸੱਤਾ ਵਿੱਚ ਰਹਿ ਗਏ ਕਿ ਗਈਆਂ ਰਾਜਸੀ ਪਾਰਟੀਆਂ ਨੇ ਸਿਰਫ ਆਪਣੇ ਘਰ ਭਰੇ ਤੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕਰਨ ਦੀ ਕੋਈ ਕਸਰ ਨਹੀਂ ਛੱਡੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੇ ਲਈ ਬਹੁਤ ਹੀ ਸੁਚੱਜੇ ਢੰਗ ਨਾਲ ਕੰਮ ਕਰ ਰਹੀ ਹੈ। ਅੱਜ ਕਿਸਾਨਾਂ ਨੂੰ ਨਹਿਰੀ ਪਾਣੀ, 24 ਘੰਟੇ ਬਿਜਲੀ ਮਿਲ ਰਹੇ ਹਨ,ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ, ਖਿਡਾਰੀਆਂ ਨੂੰ ਗਰਾਉਂਡ ਤੇ ਜਿਮ ਮਿਲ ਰਹੇ ਹਨ। ਬੀਬੀਆਂ ਨੂੰ ਸਤਿਕਾਰ ਵਜੋਂ ਮਹੀਨੇਵਾਰ ਰਾਸ਼ੀ ਮਿਲ ਰਹੀ ਹੈ। ਉਹਨਾਂ ਕਿਹਾ ਕਿ 2027 ਦੀਆਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਫਿਰ ਬਹੁਮਤ ਹਾਸਿਲ ਕਰੇਗੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *