ਐਨ.ਐੱਸ.ਐੱਸ. ਦਿਵਸ ਮੌਕੇ ਵਾਤਾਵਰਨ ਸੰਭਾਲ ਸਬੰਧੀ ਸੈਮੀਨਾਰ ਅਤੇ ਰੁੱਖ ਲਗਾਉਣ ਦੀ ਮੁਹਿੰਮ

Spread the love
ਕਪੂਰਥਲਾ, 25 ਸਤੰਬਰ (ਕੌੜਾ )-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ),  ਵਿਖੇ 24 ਸਤੰਬਰ ਨੂੰ ਐਨ.ਐੱਸ.ਐੱਸ. ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੈਮੀਨਾਰ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।ਇਸ ਮੌਕੇ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ, ਸਫ਼ਾਈ ਦੀ ਮਹੱਤਤਾ, ਪ੍ਰਦੂਸ਼ਣ ਨੂੰ ਘਟਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।ਐਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਕਾਲਜ ਕੈਂਪਸ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਉਪਰੰਤ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਵਿਦਿਆਰਥਣਾਂ ਨੇ ਪੌਦਿਆਂ ਦੀ ਸੰਭਾਲ ਅਤੇ ਉਨ੍ਹਾਂ ਦੀ ਨਿਯਮਿਤ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ।ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਇੱਕ ਦਿਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਾਡੇ ਰੋਜ਼ਾਨਾ ਜੀਵਨ ਦਾ ਹਿੱਸਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਐਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਸਫ਼ਾਈ ਅਤੇ ਵਾਤਾਵਰਨ ਸੰਭਾਲ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਐਨ.ਐੱਸ.ਐੱਸ. ਯੂਨਿਟ ਦੇ ਵਲੰਟੀਅਰਾਂ ਅਤੇ ਕਾਲਜ ਦੇ ਸਟਾਫ਼ ਮੈਂਬਰਾਂ ਨੇ ਸਰਗਰਮੀ ਨਾਲ ਭਾਗ ਲਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ, ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *