ਐਡਵੋਕੇਟ ਲੇਖਪ੍ਰੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ 

Spread the love
ਬਠਿੰਡਾ/ਭੁੱਚੋ 26 ਸਤੰਬਰ(ਪੱਤਰ ਪ੍ਰੇਰਕ): ਭੁੱਚੋ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਬਹੁਤ ਹੀ ਮਜਬੂਤ ਦਾਅਵੇਦਾਰ ਐਡਵੋਕੇਟ ਲੇਖਪ੍ਰੀਤ  ਸਿੰਘ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਭੁੱਚੋ ਦੇ ਵਿੱਚ ਹੀ ਬਹੁਤ ਹੀ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ। ਐਡਵੋਕੇਟ ਲੇਖਪ੍ਰੀਤ ਸਿੰਘ  ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਰਾਜ ਦੇ ਵਿੱਚ ਸਾਰੇ ਵਰਗਾਂ ਦੇ ਲਈ ਸਹੂਲਤਾਂ ਦਿੱਤੀਆਂ ਗਈਆਂ। ਅੱਜ ਪੰਜਾਬ ਦਾ ਕਿਸਾਨ, ਨੌਜਵਾਨ ਤੇ ਵਪਾਰੀ ਖੁਸ਼ ਹੈ ਕਿਉਂਕਿ ਕਿਸਾਨਾਂ ਨੂੰ 24 ਘੰਟੇ ਬਿਜਲੀ, ਨਹਿਰੀ ਪਾਣੀ ਆਦਿ ਸਹੂਲਤਾਂ ਦਿੱਤੀਆਂ ਗਈਆਂ ਤੇ ਇਸੇ ਤਰ੍ਹਾਂ ਹੀ ਵਪਾਰੀਆਂ ਨੂੰ ਵੀ ਟੈਕਸ ਵਿੱਚ ਛੋਟ ਅਤੇ ਕੰਮ ਦੇ ਵਧੇਰੇ ਮੌਕੇ ਆਦਿ ਦਿੱਤੇ ਗਏ ਹਨ ਤੇ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫਾਰਸ਼ ਤੋਂ ਨੌਕਰੀਆਂ ਦੇ ਕੇ ਉਹਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਇਆ ਗਿਆ ਹੈ ।ਉਹਨਾਂ ਕਿਹਾ ਕਿ ਇਸ ਤਰ੍ਹਾਂ ਹੀ ਬੀਬੀਆਂ ਨੂੰ ਮਹੀਨੇਵਾਰ ਸੇਵਾ ਵਜੋਂ ਪੈਸੇ ਦੇ ਕੇ ਬਹੁਤ ਹੀ ਨੇਕ ਕਾਰਜ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਬੱਚੇ ਵਧੀਆ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ ਤੇ ਲੋਕਾਂ ਦਾ ਇਲਾਜ ਚੰਗੇ ਹਸਪਤਾਲਾਂ ਵਿੱਚ ਹੋ ਰਿਹਾ ਹੈ, ਇਸ ਕਰਕੇ ਲੋਕ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਦੇਣਾ ਚਾਹੁੰਦੇ ਹਨ। ਉਹਨਾਂ ਵਿਰੋਧੀ ਪਾਰਟੀਆਂ ‘ਤੇ ਕਟਾਖਸ ਕਰਦਿਆਂ ਕਿਹਾ ਕਿ ਅਕਾਲੀ/ ਭਾਜਪਾ ਅਤੇ ਕਾਂਗਰਸ ਸਰਕਾਰ ਨੇ ਆਪਣੇ 40 ਸਾਲਾਂ ਦੇ ਵਿੱਚ ਪੰਜਾਬ ਦੇ ਲਈ ਕੋਈ ਬਹੁਤੇ ਕੰਮ ਨਹੀਂ ਕੀਤੇ, ਜਿਸ ਤੋਂ ਲੋਕ ਖੁਸ਼ ਹੋ ਸਕਣ ਪਰ ਆਮ ਆਦਮੀ ਪਾਰਟੀ ਨੇ ਪੌਣੇ 5 ਸਾਲਾਂ ਦੇ ਵਿੱਚ ਬਹੁਤ ਜਿਆਦਾ ਤੇ ਪੰਜਾਬ ਪੱਖੀ ਕੰਮ ਕੀਤੇ ਹਨ ਤੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦਾ ਇੱਕੋ ਸੁਪਨਾ ਹੈ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇ,ਜਿੱਥੇ ਸਾਰੇ ਲੋਕ ਸੁਖ-ਚੈਨ ਨਾਲ ਰਹਿ ਸਕਣ ਅਤੇ ਹਰ ਘਰ ਵਿੱਚ ਖੁਸ਼ਹਾਲੀ ਹੋਵੇ। ਉਹਨਾਂ ਕਿਹਾ ਕਿ ਭੁੱਚੋ ਵਿਧਾਨ ਸਭਾ ਹਲਕੇ ਦੇ ਵਿੱਚ ਉਹਨਾਂ ਨੂੰ ਸਾਰੇ ਲੋਕਾਂ ਵੱਲੋਂ ਪੂਰਨ ਸਹਿਮਤੀ ਤੇ ਸਹਿਯੋਗ ਮਿਲ ਰਿਹਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਵਿਧਾਨ ਸਭਾ ਹਲਕੇ ਦੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਪਾਈ ਜਾਵੇਗੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *