ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           

Spread the love
ਰਾਮਾ ਮੰਡੀ, 27 /09/26 (ਅਸ਼ੋਕ ਕੁਮਾਰ) ਸ੍ਰੀ ਰਾਮ ਸ਼ਿਆਮ ਮੰਦਿਰ ਕਮੇਟੀ ਭਾਗੀਵਾਂਦਰ ਵਲੋਂ ਤੀਸਰੀ ਬੱਸ ਯਾਤਰਾ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੀ ਯਾਤਰਾ  ਲਈ ਬੱਸ ਰਵਾਨਾ ਕੀਤੀ ਗਈ।ਇਸ ਬੱਸ ਨੂੰ ਰਵਾਨਾ ਕਰਨ ਲਈ ਝੰਡੀ ਦੀ ਰਸਮ ਰਾਮਾਂ ਮੰਡੀ ਦੀ ਸਮਾਜਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲੈਹਰੀ ਅਤੇ ਉਨ੍ਹਾਂ ਦੇ ਪ੍ਰੀਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਕਰਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਪੂਜਨ ਕਰਵਾਇਆ ਗਿਆ।ਇਸ ਮੌਕੇ ਵਿਸ਼ਾਲ ਲੈਹਰੀ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਵੱਲੋਂ ਹੀ ਆਪਣੇ ਸਮਾਜ ਸੁਧਾਰਕ ਉਪਰਾਲੇ ਕਰਕੇ ਹੀ ਨੌਜਵਾਨਾਂ ਨੂੰ ਨਸ਼ਾ ਮੁਕਤ ਅਤੇ ਰਾਜਨੀਤੀ ਵਿੱਚ ਵੱਡੇ ਪੱਧਰ ਤੇ ਸੁਧਾਰ ਕਰ ਸਕਦੀਆਂ ਹਨ। ਕਿਉਂਕਿ ਇਹ ਸੰਸਥਾਵਾਂ ਲੋਕਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਧਾਰਮਿਕ ਤੀਰਥ ਸਥਾਨਾਂ ਨਾਲ ਜੋੜ ਰਹੀਆਂ ਹਨ।ਇਸ ਦੇ ਸਰਕਾਰ ਨੂੰ ਵੀ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ।ਇਸ ਮੌਕੇ ਸੰਸਥਾ ਦੇ ਮੈਂਬਰਾਂ ਵਲੋਂ ਮੁੱਖ ਮਹਿਮਾਨ ਨੂੰ ਵਿਸ਼ੇਸ਼ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੰਸਥਾ ਦੇ ਮੈਂਬਰ ਮੁੱਖ ਸੇਵਾਦਾਰ ਗੁਰਦੀਪ ਗਿੱਲ ਅਤੇ ਸ਼ਿਵ ਗਰਗ ਜੀ ਅਤੇ ਗੁਰਪ੍ਰੀਤ ਕਲਰਕ ਅਤੇ ਸੰਦੀਪ ਜੀ ਅਤੇ ਰਾਜ ਕੁਮਾਰ ਤਿਉਣਾ ਅਤੇ ਮਨੋਹਰ ਵਰਮਾ ਪਰਵੀਨ ਕੋਟਫੱਤਾ ਆਦਿ
ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *