ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             

Spread the love
ਤਪਾ ਮੰਡੀ 27 ਸਤੰਬਰ ( ਗੋਲਡੀ ਵਿਆਸ) ਤਿਉਹਾਰਾਂ ਦੇ ਮੱਦੇ ਨਜ਼ਰ ਰੱਖਦਿਆਂ ਹੋਇਆਂ ਫੂਡ ਸੇਫਟੀ ਮਹਿਕਮਾ ਹਰਕਤ ਵਿੱਚ ਆਇਆ ਹੈ ਜਿਉਂ ਹੀ ਸਥਾਨਕ ਸ਼ਹਿਰ ਅੰਦਰ ਸੈਂਪਲ ਭਰਨ ਵਾਲੀ ਟੀਮ ਦਾ ਪਤਾ ਲੱਗਿਆ ਤਾਂ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਸ਼ਟਰ ਤਾੜ ਤਾੜ ਸਿਟਣੇ ਸ਼ੁਰੂ ਕਰ ਦਿੱਤੇ ਅਤੇ ਦੁਕਾਨਦਾਰ ਆਪਣੀਆਂ ਦੁਕਾਨਾਂ ਨੂੰ ਜਿੰਦਰੇ ਲਾ ਕੇ ਆਸੇ ਪਾਸੇ ਹੋ ਗਏ ਅਤੇ ਮਿੰਟਾਂ ਵਿੱਚ ਹੀ ਅੱਧੇ ਤੋਂ ਵੱਧ ਬਾਜ਼ਾਰ ਬੰਦ ਹੋ ਗਿਆ । ਇਸ ਸਬੰਧੀ ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇ ਨਜ਼ਰ ਰੱਖਦਿਆਂ ਹੋਇਆਂ ਮਿਲਾਵਟਖੋਰਾਂ ਤੇ ਸਿਕੰਜਾ ਕਸਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ। ਉਨਾ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸਰੋਂ ਦੇ ਤੇਲ ਦੇ ਸੈਂਪਲ ਲਏ ਗਏ ਹਨ ਅਤੇ ਇੱਕ ਸਰੋਂ ਦੇ ਤੇਲ ਦੀ ਪੈਕਿੰਗ ਦੇ ਸੈਂਪਲ ਨੂੰ ਸੀਲ ਕਰ ਦਿੱਤਾ ਗਿਆ ਹੈ ਜਿਸ ਦਾ ਸੈਂਪਲ ਅੱਗੇ ਭੇਜਿਆ ਜਾਵੇਗਾ ਸੈਂਪਲ ਫੇਲ੍ਹ ਹੋਣ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੇ ਮੱਦੇ ਨਜ਼ਰ ਰੱਖਦਿਆਂ ਹੋਇਆਂ ਕੋਈ ਵੀ ਮਿਲਾਵਟੀ ਸਮਾਨ ਨਾ ਵੇਚਿਆ ਜਾਵੇ ਨਹੀਂ ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸੈਂਪਲ ਵਾਲੀ ਟੀਮ ਦੇ ਜਾਣ ਤੋਂ ਬਾਅਦ ਵੀ ਖਬਰ ਲਿਖੇ ਜਾਣ ਤੱਕ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਨਹੀਂ ਖੋਲੀਆਂ। ਸ਼ਹਿਰ ਦੇ ਕੁਝ ਲੋਕਾਂ ਨੇ ਦੱਸਿਆ ਕਿ ਸ਼ਹਿਰ ਅੰਦਰ ਤੇਲ ਦੀ ਬਹੁਤ ਜਿਆਦਾ ਕਾਲਾ ਬਜ਼ਾਰੀ ਹੋ ਰਹੀ ਹੈ ਜਿਸ ਕਰਕੇ ਮਹਿਕਮੇ ਨੂੰ ਸਖਤ ਹੋਣਾ ਪਵੇਗਾ ਕਿਉਂਕਿ ਘਰਾਂ ਵਿੱਚ ਵੀ ਸਰੋਂ ਦੇ ਤੇਲ ਦੀ ਪੈਕਿੰਗ ਵੱਡੀ ਪੱਧਰ ਤੇ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਜਿਸ ਕਰਕੇ ਮਹਿਕਮੇ ਨੂੰ ਚਾਹੀਦਾ ਹੈ ਕਿ ਘਰਾਂ ਵਿੱਚ ਤੇਲ ਦੀ ਕਾਲਾ ਬਜਾਰੀ ਕਰਨ ਵਾਲਿਆਂ ਤੇ ਨੱਥ ਪਾਈ ਜਾਵੇ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *