ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜਗਰਾਉਂ ’ਚ ਭਰਵਾਂ ਸਵਾਗਤ; ਭਾਜਪਾ ਸਰਕਾਰ ਬਣਨ ’ਤੇ ਨਸ਼ੇ ਦੇ ਖ਼ਾਤਮੇ ਦਾ ਕੀਤਾ ਐਲਾਨ ਕਾਉਂਕੇ ਕਲਾਂ ’ਚ ਨਸ਼ੇ ਨਾਲ 16 ਨੌਜਵਾਨਾਂ ਦੀ ਮੌਤ ਦਾ ਮੁੱਦਾ ਗੂੰਜਿਆ, ਅਜੈ ਟਮਟਾ ਵੱਲੋਂ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ

Spread the love
ਜਗਰਾਉਂ, 27 ਸਤੰਬਰ(ਜਸਵਿੰਦਰ ਸਿੰਘ ਡਾਂਗੀਆ): ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਐਤਵਾਰ ਨੂੰ ਪਿੰਡ ਕਾਉਂਕੇ ਕਲਾਂ ਤੋਂ ਹੁੰਦੀ ਹੋਈ ਜਗਰਾਉਂ ਪਹੁੰਚੀ। ਜਗਰਾਉਂ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਸਬੰਧੀ ਪਹਿਲਾਂ ਜਾਰੀ ਕੀਤੇ ਪ੍ਰੋਗਰਾਮ ਵਿੱਚ ਵੀ 27 ਸਤੰਬਰ ਨੂੰ ਯਾਤਰਾ ਦੇ ਜਗਰਾਉਂ ਪਹੁੰਚਣ ਦੀ ਜਾਣਕਾਰੀ ਦਿੱਤੀ ਗਈ ਸੀ।ਇਸ ਮੌਕੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਅਜੈ ਟਮਟਾ ਤੋਂ ਇਲਾਵਾ ਯਾਤਰਾ ਦੇ ਜ਼ਿਲ੍ਹਾ ਇੰਚਾਰਜ ਅਜੀਤ ਅਖਾੜਾ, ਗੇਜਾ ਰਾਮ ਵਾਲਮੀਕੀ, ਸਾਬਕਾ ਐੱਮ.ਪੀ. ਅਮਰੀਕ ਸਿੰਘ ਆਲੀਵਾਲ, ਸੀਨੀਅਰ ਭਾਜਪਾ ਆਗੂ ਰਵਨੀਤ ਬਿੱਟੂ, ਕੌਂਸਲਰ ਸਤੀਸ਼ ਕੁਮਾਰ ਪੱਪੂ, ਟੋਨੀ ਵਰਮਾ, ਅਨਿਲ ਕੁਮਾਰ ਸ਼ੰਟੀ ਚੋਪੜਾ, ਜਨਰਲ ਸੈਕਟਰੀ ਜਗਰਾਉਂ ਡਾਕਟਰ ਨਿਰਮਲ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਅਜੈ ਟਮਟਾ ਨੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਘੇਰਦਿਆਂ ਕਿਹਾ ਕਿ ਪਿੰਡ ਕਾਉਂਕੇ ਕਲਾਂ ਵਿੱਚ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ 16 ਨੌਜਵਾਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਪਰਿਵਾਰਾਂ ਨੂੰ ਵੀ ਮਿਲੇ ਹਨ, ਜਿਨ੍ਹਾਂ ਨੇ ਨਸ਼ੇ ਕਾਰਨ ਆਪਣੇ ਪੁੱਤਰ ਜਾਂ ਪਤੀ ਗੁਆਏ ਹਨ। ਅਜੈ ਟਮਟਾ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੀ ਕਥਿਤ ਸ਼ਹਿ ਤੋਂ ਬਿਨਾਂ ਨਸ਼ੇ ਦਾ ਕਾਰੋਬਾਰ ਨਹੀਂ ਚੱਲ ਸਕਦਾ। ਉਨ੍ਹਾਂ ਸਰਕਾਰ ’ਤੇ ਨਸ਼ਿਆਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ਸਰਕਾਰ ਸਖ਼ਤੀ ਨਾਲ ਕਾਰਵਾਈ ਕਰੇ ਤਾਂ ਨਸ਼ਿਆਂ ਦੀ ਵਿਕਰੀ ’ਤੇ ਰੋਕ ਲਗਾਈ ਜਾ ਸਕਦੀ ਹੈ। ਕੇਂਦਰੀ ਮੰਤਰੀ ਨੇ ਹਲਕਾ ਜਗਰਾਉਂ ਦੇ ਪਿੰਡ ਸ਼ੇਰੇਵਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਇੱਕ ਮਾਂ ਨੇ ਨਸ਼ਿਆਂ ਕਾਰਨ ਆਪਣੇ ਪਰਿਵਾਰ ਦੇ ਪੰਜ ਜੀਅ ਗੁਆਏ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਨਸ਼ਿਆਂ ਦੇ ਮੁੱਦੇ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ। ਅਜੈ ਟਮਟਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਇਹ ਦਾਅਵਾ ਅਤੇ ਵਾਅਦਾ ਉਨ੍ਹਾਂ ਨੇ ਭਾਜਪਾ ਦੀ ਯਾਤਰਾ ਦੌਰਾਨ ਆਪਣੇ ਸੰਬੋਧਨ ਵਿੱਚ ਕੀਤਾ।
  • Related Posts

    ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਖਾਟੂ ਸ਼ਿਆਮ ਲਈ ਰਵਾਨਾ

    Spread the love

    Spread the love ਕੁਰਾਲੀ, 27 ਸਤੰਬਰ (ਜਗਦੇਵ ਸਿੰਘ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਰਾਲੀ ਤੋਂ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ…

    *ਭਾਰਤੀ ਯੁਵਾ ਸੰਗਠਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਸਮਾਜ ਸੇਵੀ ਅਰਵਿੰਦ ਪੁਰੀ ਦਾ ਕੀਤਾ ਸਨਮਾਨ*

    Spread the love

    Spread the loveਕੁਰਾਲੀ 27ਸਤੰਬਰ (ਜਗਦੇਵ ਸਿੰਘ )ਭਾਰਤੀ ਯੁਵਾ ਸੰਗਠਨ ਵੱਲੋਂ “ਲੋਕਾਂ ਦੀ ਸੁਣਾਂਗੇ – ਲੋਕਾਂ ਲਈ ਲੜਾਂਗੇ” ਦੇ ਨਾਅਰੇ ਹੇਠ ਇੱਕ ਵਿਸ਼ੇਸ਼ ਜਨ-ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ…

    Leave a Reply

    Your email address will not be published. Required fields are marked *