ਕੁਰਾਲੀ, 27 ਸਤੰਬਰ (ਜਗਦੇਵ ਸਿੰਘ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਰਾਲੀ ਤੋਂ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਖਰੜ ਪਰਵਿੰਦਰ ਸਿੰਘ ਗੋਲਡੀ ਵੱਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਪਰਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਮਕਸਦ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਤਾਂ ਜੋ ਉਹ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਧਾਰਮਿਕ ਯਾਤਰਾ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ।ਸੰਗਠਨ ਇੰਚਾਰਜ ਬਿੰਦਰੱਖੀਆ ਜੱਗੀ ਕਾਦੀ ਮਾਜਰਾ ਰਵੀ ਧਿਮਾਨ ਦਿਨੇਸ਼ ਮਾਜਰੀ ਸਤਵਿੰਦਰ ਸਲੇਮਪੁਰ ਹਰਸ਼ ਕਰਾਲੀ ਸੋਨੀ ਧੰਮਾ ਕੁਰਾਲੀ ਸੁਰਿੰਦਰ ਸਿੰਘ ਅਮਨਦੀਪ ਸਿੰਘ ਰੋਕੀ ਸੁਰਿੰਦਰ ਸਿੰਘ ਬਲਾਕ ਇਨਚਾਰਜ ਕਰਾਲੀ ਸੁਰਿੰਦਰ ਕੌਰ ਉਨ੍ਹਾਂ ਕਿਹਾ ਕਿ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸੁਖਦ ਅਤੇ ਸੁਰੱਖਿਅਤ ਸਫ਼ਰ ਦੀ ਕਾਮਨਾ ਕੀਤੀ।ਇਸ ਮੌਕੇ ਸ਼ਰਧਾਲੂਆਂ ਨੇ ਧਾਰਮਿਕ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਏ।