ਰੋਟਰੀ ਕਲੱਬ ਰੂਪਨਗਰ ਦੀ ਸ਼ਲਾਘਾਯੋਗ ਪਹਿਲ, ਮਹਾਰਾਜ ਬ੍ਰਹਮ ਆਨੰਦ ਭੂਰੀ ਵਾਲੇ ਗਰਲਜ਼ ਕਾਲਜ ਰੱਤੇਵਾਲ ਵਿੱਚ ਲਗਾਇਆ ਇਲੈਕਟ੍ਰਿਕ ਵਾਟਰ ਕੂਲਰ ਅਤੇ ਵਾਟਰ ਫਿਲਟਰ

Spread the love
ਨਵਾਂਸ਼ਹਿਰ /ਕਾਠਗੜ੍ਹ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸਮਾਜ ਸੇਵਾ ਦੇ ਕਾਰਜਾਂ ਵਿੱਚ ਲਗਾਤਾਰ ਯੋਗਦਾਨ ਪਾ ਰਹੇ ਰੋਟਰੀ ਕਲੱਬ ਰੂਪਨਗਰ ਵੱਲੋਂ ਇੱਕ ਬਹੁਤ ਹੀ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ। ਕਲੱਬ ਵੱਲੋਂ ਮਹਾਰਾਜ ਬ੍ਰਹਮ ਆਨੰਦ ਭੂਰੀ ਵਾਲੇ ਗਰਲਜ਼ ਕਾਲਜ, ਰੱਤੇਵਾਲ ਵਿੱਚ ਵਿਦਿਆਰਥਣਾਂ ਲਈ ਪੀਣ ਦੇ ਸਾਫ ਅਤੇ ਠੰਡੇ ਪਾਣੀ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਨਵਾਂ ਇਲੈਕਟ੍ਰਿਕ ਵਾਟਰ ਕੂਲਰ ਅਤੇ ਵਾਟਰ ਫਿਲਟਰ ਸਥਾਪਿਤ ਕੀਤਾ ਗਿਆ ਹੈ।ਇਸ ਸੇਵਾ ਕਾਰਜ ਦੇ ਮੌਕੇ ‘ਤੇ ਰੋਟਰੀ ਕਲੱਬ ਦੀ ਟੀਮ ਦੇ ਪ੍ਰਮੁੱਖ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਸ੍ਰੀ ਅਮਰਰਾਜ ਸੈਣੀ, ਰੋਟੇਰੀਅਨ ਸਰਦਾਰ ਜਸਵਿੰਦਰ ਸਿੰਘ ਅਤੇ ਸਾਬਕਾ ਪ੍ਰਧਾਨ ਸ੍ਰੀ ਪਰਮਿੰਦਰ ਕੁਮਾਰ ਜੀ ਸ਼ਾਮਲ ਸਨ। ਇਸ ਮੌਕੇ ‘ਤੇ ਕਾਲਜ ਕਮੇਟੀ ਦੇ ਪ੍ਰਧਾਨ ਸ੍ਰੀ ਸੁਭਾਸ਼ ਬਾਂਠ ਜੀ, ਸ੍ਰੀ ਅਸ਼ੋਕ ਬਾਂਠ ਜੀ, ਕਮੇਟੀ ਦੇ ਸਮੂਹ ਮੈਂਬਰਾਂ ਅਤੇ ਕਾਲਜ ਦੀ ਪ੍ਰਿੰਸੀਪਲ ਡਾ. ਸਤਵੰਤ ਕੌਰ ਜੀ ਵੱਲੋਂ ਰੋਟਰੀ ਕਲੱਬ ਰੂਪਨਗਰ ਦੀ ਪੂਰੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਲੱਬ ਦਾ ਇਹ ਉਪਰਾਲਾ ਸੰਸਥਾ ਦੀਆਂ ਵਿਦਿਆਰਥਣਾਂ ਦੀ ਸਿਹਤ ਅਤੇ ਸਹੂਲਤ ਲਈ ਬਹੁਤ ਹੀ ਮਦਦਗਾਰ ਸਾਬਤ ਹੋਵੇਗਾ ਅਤੇ ਇਸ ਨਾਲ ਵਿਦਿਆਰਥਣਾਂ ਨੂੰ ਹੁਣ ਸਾਫ ਪਾਣੀ ਦੀ ਸਹੂਲਤ ਮਿਲੇਗੀ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *