ਪੰਜਾਬ ਸਰਕਾਰ ਦੀਆਂ ਰੁਜ਼ਗਾਰ ਖੋਣ ਵਾਲੀਆਂ ਨੀਤੀਆਂ ਨੇ ਜਵਾਨੀ ਨੂੰ ਨਸ਼ਿਆਂ ਦੇ ਰਾਹ ਪਾਇਆ ਹੋਇਆ– ਪੰਡੋਰੀ

Spread the love
ਝਬਾਲ 28 ਸਤੰਬਰ (ਮੱਖਣ ਮਨੋਜ)ਦੇਸ਼ ਦੀਆਂ ਹਾਕਮ ਜਮਾਤਾਂ ਨੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਵਿਦਿਆ ਤੋਂ ਵਾਂਝਿਆ ਕੀਤਾ ਹੋਇਆ ਹੈ ਅਤੇ ਵਿਦਿਆ ਅਮੀਰ ਲੋਕਾਂ ਦੇ ਬੱਚਿਆਂ ਲਈ ਰੱਖਵੀ ਕਰ ਦਿਤੀ ਹੈ। ਉੱਚ ਵਿੱਦਿਆ ਪ੍ਰਾਪਤ ਕਰਨ ਲਈ ਗਰੀਬ ਲੋਕਾਂ ਦੇ ਬੱਚੇ ਕਾਲਜਾਂ ਯੂਨੀਵਰਸਟੀਆ ਤੱਕ ਨਹੀਂ ਜਾ ਰਹੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਿਲਾ ਵਿਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਕੀਤਾ। ਉਨ੍ਹਾਂ  ਕਿਹਾ ਕਿ ਗਰੀਬ ਵਰਗ ਦੇ ਬੱਚੇ ਵਿਦਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਤੋਂ ਵਾਂਝੇ ਫਿਰ ਰਹੇ ਹਨ। ਉਥੇ ਅੱਜ ਦੀ ਜਵਾਨੀ ਦਾ ਨਸ਼ਿਆਂ ਨੇ ਘਾਣ ਕਰਕੇ ਰੱਖਿਆ ਹੋਇਆ ਹੈ।ਪੰਡੋਰੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਰ ਦੀਆਂ ਰੁਜ਼ਗਾਰ ਖੋਹਣ ਵਾਲੀਆਂ ਨੀਤੀਆਂ ਨੇ ਜਵਾਨੀ ਨੂੰ ਨਸ਼ਿਆਂ ਦੇ ਰਾਹ ਪਾਇਆ ਹੋਇਆ ਹੈ।ਰੁਜ਼ਗਾਰ ਨਾ ਮਿਲਣ ਦੀ ਸੁਰਤ ਚ ਨੌਜਵਾਨ ਕੰਮ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕਰਕੇ ਸੱਤਾ ਚ ਆਈ ਸੀ, ਪਰ ਸੱਤਾਂ ਚ  ਆਉਂਦਿਆਂ ਸਾਰ ਹੀ ਰੁਜ਼ਗਾਰ ਮੰਗਦੇ ਨੌਜਵਾਨਾਂ ਨੂੰ ਕੁੱਟਿਆ, ਮਾਰਿਆ ਜਾ ਰਿਹਾ ਅਤੇ ਜੇਲਾਂ ਚ ਸੁੱਟਿਆ ਜਾ ਰਿਹਾ ਹੈ।ਪੰਜਾਬ ਅੰਦਰ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਚ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ ਸਰਕਾਰ ਭਰਨ ਨੂੰ ਤਿਆਰ ਨਹੀਂ ਜੇ ਕਿਤੇ ਸੀਮਤ ਪੋਸਟਾਂ ਭਰੀਆਂ ਜਾਂਦੀਆਂ ਹਨ ਤਾਂ ਉਹ ਵੀ ਅਸਥਾਈ ਰੂਪ ਚ ਭਰੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਿੱਖਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦਾ ਪੱਕਾ ਪ੍ਰਬੰਧ ਕਰੇ ਅਤੇ ਨਸ਼ਿਆਂ ਦੀ ਦਲਦਲ ਫਸੇ ਨੌਜਵਾਨਾਂ ਨੂੰ ਕੱਢ ਕੇ ਰੁਜ਼ਗਾਰ ਦੇਣ ਦਾ ਉਪਰਾਲਾ ਕਰੇ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *