ਸੰਤ ਬਾਬਾ ਪੰਜਾਬ ਸਿੰਘ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ।               

Spread the love
ਤਪਾ ਮੰਡੀ 28 ਸਤੰਬਰ (ਗੋਲਡੀ ਵਿਆਸ) ਨੇੜਲੇ ਪਿੰਡ ਦਾ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸ਼ਹੀਦੇ ਆਜ਼ਮ ਸ੍ ਭਗਤ ਸਿੰਘ ਦਾ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਭਗਤ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਉੱਥੇ ਹੀ ਵਿਦਿਆਰਥੀਆਂ ਵੱਲੋਂ  ਕਵਿਤਾ, ਭਾਸ਼ਣ ਅਤੇ ਗੀਤ ਗਾ ਕੇ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਗਈ । ਸਵੇਰ ਦੀ ਸਭਾ ਵਿੱਚ ਸ੍ਰੀ ਕ੍ਰਿਸ਼ਨ ਲਾਲ ਜੀ ਵੱਲੋਂ ਭਗਤ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਗੀਤ ਗਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਬਹਾਦਰੀ, ਦੇਸ਼ ਭਗਤੀ ਅਤੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ, ਜਿਨ੍ਹਾਂ ਦੀ ਕੁਰਬਾਨੀ ਅੱਜ ਵੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *