ਵਾਟਰ ਸਪਲਾਈ ਤੇ ਸੀਵਰੇਜ ਮੋਟਰ ਸ਼ਿਕਾਇਤ ਨਿਵਾਰਨ ਕਮੇਟੀ ਪੂਰੀ ਗੰਭੀਰਤਾਂ ਨਾਲ ਸ਼ਹਿਰ ਦੇ ਮਸਲੇ ਹੱਲ ਕਰੇਗੀ:- ਮੇਲਾ ਰਾਮ ਕਾਲੀਆਂ

Spread the love
ਤਪਾ ਮੰਡੀ 28 ਸਤੰਬਰ ( ਗੋਲਡੀ ਵਿਆਸ)  ਨਗਰ ਕੌਂਸਲ ਪ੍ਰਧਾਨ ਸ੍ਰੀ ਬਲਜੀਤ ਸਿੰਘ ਬਾਸੀ ਵੱਲੋਂ ਹਲਕਾ ਵਿਧਾਇਕ ਸ੍ਰ ਲਾਭ ਸਿੰਘ ਉੱਗੋਕੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਾਟਰ ਸਪਲਾਈ ਅਤੇ ਸੀਵਰੇਜ ਮੋਟਰਾਂ ਸਬੰਧੀ ਸ਼ਿਕਾਇਤਾਂ ਦੇ ਨਿਵਾਰਨ ਲਈ ਬਣਾਈ ਗਈ ਕਮੇਟੀ ਦੇ ਮੌਜੂਦਾ ਵਾਰਡ ਨੰਬਰ 9 ਦੀ ਕੌਂਸਲਰ ਸ਼੍ਰੀਮਤੀ ਸੁਨੀਤਾ ਰਾਣੀ ਪਤਨੀ ਮੇਲਾ ਰਾਮ ਕਾਲੀਆਂ,ਪ੍ਰਧਾਨ ਭਗਵਾਨ ਪਰਸ਼ੂ ਰਾਮ ਮੰਦਰ ਕਮੇਟੀ ਨੂੰ ਇਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ ਮੈਂ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਾਗਾਪਾਣੀ ਅਤੇ ਸੀਵਰੇਜ ਦੀਆਂ ਸਹੂਲਤਾਂ ਹਰ ਪਰਿਵਾਰ ਦੀ ਮੁੱਢਲੀ ਲੋੜ ਹਨ। ਜਦੋਂ ਕਿਸੇ ਗਲੀ ਜਾਂ ਵਾਰਡ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ, ਸੀਵਰੇਜ ਮੋਟਰ ਬੰਦ ਹੋ ਜਾਂਦੀ ਹੈ ਜਾਂ ਸੀਵਰੇਜ ਦੀ ਨਿਕਾਸੀ ਵਿੱਚ ਸਮੱਸਿਆ ਆਉਂਦੀ ਹੈ ਤਾਂ ਇਸ ਦਾ ਸਿੱਧਾ ਪ੍ਰਭਾਵ ਆਮ ਲੋਕਾਂ ਦੀ ਜ਼ਿੰਦਗੀ ਉੱਤੇ ਪੈਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮੇਂ ਸਿਰ ਸੁਣਿਆ ਜਾਵੇ ਅਤੇ ਉਨ੍ਹਾਂ ਦੇ ਹੱਲ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਤਾਲਮੇਲ ਕਰਕੇ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਕਮੇਟੀ ਦੇ ਮੈਂਬਰ ਵਜੋਂ ਇਹ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਾਂਗਾ ਕਿ ਵਾਰਡਾਂ ਦੇ ਲੋਕ ਆਪਣੀਆਂ ਪਾਣੀ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਬਿਨਾਂ ਕਿਸੇ ਝਿਜਕ ਦੇ ਸਾਡੇ ਧਿਆਨ ਵਿੱਚ ਲਿਆ ਸਕਣ। ਮੇਰਾ ਮੰਨਣਾ ਹੈ ਕਿ ਲੋਕਾਂ ਦੀ ਸੇਵਾ ਸਿਰਫ਼ ਕਿਸੇ ਅਹੁਦੇ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਹਰ ਵਿਅਕਤੀ ਦੀ ਸਮੱਸਿਆ ਨੂੰ ਆਪਣੀ ਜ਼ਿੰਮੇਵਾਰੀ ਸਮਝ ਕੇ ਸੁਣਨਾ ਅਤੇ ਉਸ ਦੇ ਹੱਲ ਲਈ ਯਤਨ ਕਰਨਾ ਹੀ ਅਸਲ ਲੋਕ ਸੇਵਾ ਹੈ।ਵਾਰਡ ਨੰਬਰ 9 ਦੀ ਕੌਂਸਲਰ ਸ਼੍ਰੀਮਤੀ ਸੁਨੀਤਾ ਰਾਣੀ ਕਾਲੀਆਂ ਵੀ ਆਪਣੇ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਗਰ ਕੌਂਸਲ ਦੇ ਧਿਆਨ ਵਿੱਚ ਲਿਆਉਣ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਨ। ਅਸੀਂ ਚਾਹੁੰਦੇ ਹਾਂ ਕਿ ਵਾਰਡ ਦੇ ਹਰ ਇਲਾਕੇ ਵਿੱਚ ਸਾਫ਼-ਸੁਥਰਾ ਵਾਤਾਵਰਨ, ਸੁਚਾਰੂ ਪਾਣੀ ਸਪਲਾਈ ਅਤੇ ਸੀਵਰੇਜ ਦੀ ਢੁਕਵੀਂ ਵਿਵਸਥਾ ਹੋਵੇ। ਮੈਂ ਇਸ ਕਮੇਟੀ ਦਾ ਮੈਂਬਰ ਹੋਣ ਦੇ ਨਾਤੇ, ਨਗਰ ਕੌਂਸਲ ਵੱਲੋਂ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਧੰਨਵਾਦ ਕਰਦਾ ਹਾਂ। ਉਹਨਾਂ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਬਾਸੀ ਜੀ ਅਤੇ ਮਾਣਯੋਗ MLA  ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕਰਦਾ ਹਾਂ ਕਿ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਸ਼ਿਕਾਇਤ ਨਿਵਾਰਨ ਕਮੇਟੀ ਬਣਾਈ ਗਈ ਹੈ। ਮੈਂ ਸਮੂਹ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਜੇਕਰ ਉਨ੍ਹਾਂ ਨੂੰ ਪਾਣੀ ਸਪਲਾਈ ਜਾਂ ਸੀਵਰੇਜ ਮੋਟਰ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੀ ਸ਼ਿਕਾਇਤ ਸਬੰਧਤ ਕਮੇਟੀ ਤੱਕ ਪਹੁੰਚਾਉਣ। ਸਾਡਾ ਉਦੇਸ਼ ਹਰ ਸ਼ਿਕਾਇਤ ਨੂੰ ਧਿਆਨ ਨਾਲ ਸੁਣਨਾ, ਸਬੰਧਤ ਵਿਭਾਗ ਤੱਕ ਪਹੁੰਚਾਉਣਾ ਅਤੇ ਸੰਭਵ ਹੱਦ ਤੱਕ ਜਲਦ ਹੱਲ ਕਰਵਾਉਣ ਲਈ ਯਤਨ ਕਰਨਾ ਹੈ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *