01 ਅਕਤੂਬਰ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਜਾਵੇਗਾ ਡਰੋਨ ਸ਼ੋਅ- ਵਿਧਾਇਕ ਸੇਖੋਂ – ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਬਾਣੀ ਨੂੰ ਡਿਜੀਟਲ ਸਾਧਨਾਂ ਰਾਹੀਂ ਕੀਤਾ ਜਾਵੇਗਾ ਰੂਪਮਾਨ

Spread the love
ਫ਼ਰੀਦਕੋਟ 28 ਸਤੰਬਰ=ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 01 ਅਕਤੂਬਰ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ।ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਸ਼ੋਅ ਦੌਰਾਨ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਡਰੋਨ ਸ਼ੋਅ ਦੌਰਾਨ ਇਕੋ ਸਮੇਂ ਕਰੀਬ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਡਿਜੀਟਲ ਢੰਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰਨਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਫਲਸਫ਼ੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਗੁਰੂ ਰਵਿਦਾਸ ਮਹਾਰਾਜ ਜੀ ਨੂੰ ਢੁਕਵੀਂ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਅਮਰ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਇੱਕ ਨਵੀਨਤਾਕਾਰੀ ਉਪਰਾਲਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਸਮਾਗਮ ਵਿੱਚ ਵੱਧ-ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *