ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

Spread the love
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ ਅਤੇ ਇੰਡੀਆ ਗਠਜੋੜ ਵੱਲੋਂ ਕੀਤੇ ਜਾ ਰਹੇ ਸਵਾਲਾਂ ਨੂੰ ਉਨ੍ਹਾਂ ਦੀ ਹਤਾਸ਼ਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 26 ਸਤੰਬਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਤੇ ਵਿਵੇਕ ਜੋਸ਼ੀ ਦੀ ਮੀਟਿੰਗ ਤੋਂ ਬਾਅਦ ਜਾਰੀ ਬਿਆਨ ਵਿੱਚ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (S9R) ਸਮੇਤ ਮਹੱਤਵਪੂਰਨ ਫੈਸਲੇ ਕਮਿਸ਼ਨ ਦੀ ਸਰਬਸੰਮਤੀ ਨਾਲ ਲਏ ਗਏ ਸਨ। ਭੰਗੇਵਾਲਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਹੁਣ ਚੋਣ ਕਮਿਸ਼ਨ ਦੇ ਇਸ ਸਪੱਸ਼ਟੀਕਰਨ ਤੋਂ ਬਾਅਦ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕੈਬਨਿਟ ਸਕੱਤਰ ਨੂੰ ਭੇਜੇ ਪੱਤਰ ਅਤੇ ਫਾਰਮ-6 ਸਬੰਧੀ ਉੱਠੇ ਸਵਾਲਾਂ ’ਤੇ ਵੀ ਵਿਰੋਧੀ ਧਿਰ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਗਾਏ। ਚੋਣ ਕਮਿਸ਼ਨ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਕੈਬਨਿਟ ਸਕੱਤਰ ਨੂੰ ਭੇਜਿਆ ਪੱਤਰ ਕਿਸੇ ਨੀਤੀਗਤ ਮਾਮਲੇ ਨਾਲ ਨਹੀਂ, ਸਗੋਂ ਡੈਪੂਟੇਸ਼ਨ ’ਤੇ ਤਾਇਨਾਤ ਇੱਕ ਅਧਿਕਾਰੀ ਦੀ ਕਾਰਜਪ੍ਰਣਾਲੀ ਨਾਲ ਸਬੰਧਤ ਸੀ।
  • Related Posts

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਏ.ਆਈ. ਟੂਲਜ਼ ਸਬੰਧੀ ਸੈਮੀਨਾਰ

    Spread the love

    Spread the loveਫੱਤੂਢੀਂਗਾ28 ਕੁਲਵਿੰਦਰ ਸਿੰਘ =ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਅਗਵਾਈ ਹੇਠ ਬੀ.ਸੀ.ਏ. ਦੀਆਂ ਵਿਦਿਆਰਥਣਾਂ ਨੂੰ ਏ.ਆਈ. ਦੀਆਂ ਆਧੁਨਿਕ…

    Leave a Reply

    Your email address will not be published. Required fields are marked *