ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਿੰਡ ਰਡਿਆਲਾ ਵਿਖੇ ਕੀਤੀ ਗਈ ਭਰਵੀਂ ਮੀਟਿੰਗ  -ਦਰਜ਼ਨਾਂ ਲੋਕਾਂ ਨੇ ਜਥੇਬੰਦੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

Spread the love
ਨਿਊ ਚੰਡੀਗੜ੍ਹ, 29 ਸਤੰਬਰ (ਬਜੀਦਪੁਰ) -ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਖਰੜ ਦੇ ਪਿੰਡ ਰਡਿਆਲਾ ਵਿਖੇ ਜਿਲਾ ਯੂਥ ਪ੍ਰਧਾਨ ਸ. ਹਰਜਿੰਦਰ ਸਿੰਘ ਦੇਸੂ ਮਾਜਰਾ ਦੀ ਅਗਵਾਈ ਵਿੱਚ ਵਿਸ਼ੇਸ ਮੀਟਿੰਗ ਕੀਤੀ ਗਈ। ਜਿਸ ਵਿੱਚ। ਜਿਸ ਦੌਰਾਨ ਪ੍ਰਧਾਨ ਦੇਸੂ ਮਾਜਰਾ ਤੇ ਸੀਨੀਅਰ ਆਗੂ ਰਮਨਜੀਤ ਸਿੰਘ ਲਿੱਦੜ ਨੇ ਪਾਰਟੀ ਨੀਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ ਦੀ ਅੱਗ ਨਾਲ ਜਲ ਰਿਹਾ ਹੈ। ਜਿਸ ਕਾਰਨ ਰੋਜ਼ ਚੋਰੀਆਂ ਤੇ ਕਤਲ ਆਮ ਹੋ ਰਹੇ ਹਨ। ਜਿਸ ਬਾਰੇ ਸਿਆਸੀ ਪਾਰਟੀਆਂ ਨੂੰ ਕੋਈ ਚਿੰਤਾਂ ਨਹੀਂ ਹੈ, ਕਿਉਂਕਿ ਇਹ ਸਭ ਕੁਝ ਸਿਆਸਤਦਾਨਾਂ ਦੀ ਨਾਕਾਰਤਮਕ ਸੋਚ ਦਾ ਹੀ ਕਾਰਨ ਹੈ। ਇਸ ਲਈ ਵਾਰਿਸ ਪੰਜਾਬ ਦਾ ਮੁੱਖ ਟੀਚਾ ਹੀ ਨੌਜਵਾਨੀ ਨੂੰ ਬਚਾਉਣਾ ਤੇ ਪੰਜਾਬ ਨੂੰ ਸੋਹਣਾ ਬਣਾਉਣਾ ਹੈ। ਜਿਸ ਲਈ 2027 ਵਿੱਚ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਾਉਣੀ ਸਾਡੇ ਸਾਰਿਆਂ ਲਈ ਜ਼ਰੂਰੀ ਫ਼ਰਜ਼ ਬਣ ਜਾਂਦਾ ਹੈ। ਮੀਟਿੰਗ ਵਿੱਚ ਦਰਜਨ ਤੋਂ ਵੱਧ ਮੋਹਤਬਰਾਂ ਤੇ ਨੌਜਵਾਨਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਵੀ ਐਲਾਨ ਕੀਤਾ। ਇਸ ਮੌਕੇ ਪਾਰਟੀ ਜ਼ਿਲਾ ਮੀਤ ਪ੍ਰਧਾਨ ਸ. ਸਿਮਰਨਜੀਤ ਸਿੰਘ ਦੇਸੂ ਮਾਜਰਾ, ਸੀ. ਮੀਤ ਪ੍ਰਧਾਨ ਗਗਨਦੀਪ ਸਿੰਘ ਸਕਰੁੱਲਾਪੁਰ ਤੇ ਚੰਨਾ ਦਾਓ ਮਾਜਰਾ ਸਮੇਤ ਪਿੰਡ ਦੇ ਲੰਬੜਦਾਰ ਸ. ਮੱਘਰ ਸਿੰਘ , ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਸ. ਆਜ਼ਾਦ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਅਤੇ ਨੋਜਵਾਨ ਆਗੂ ਸ. ਸੁਖਚੈਨ ਸਿੰਘ ਮਾਵੀ ਅਤੇ ਹੋਰ ਪਿੰਡ ਵਾਸੀ ਵੀ ਮੋਜੂਦ ਸਨ
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *