ਪਿੰਡ ਨਿੱਘੀ ‘ਚ ਸਤਨਾਮ ਜਲਾਲਪੁਰ ਦੀ ਲੋਕ ਮਿਲਣੀ ਨੇ ਧਾਰਿਆ ਵਿਸ਼ਾਲ ਰੈਲੀ ਦਾ ਰੂਪ l

Spread the love
​ਬਲਾਚੌਰ 30 ਸਤੰਬਰ:(  ਜਤਿੰਦਰ ਪਾਲ ਸਿੰਘ ਕਲੇਰ ) ਇਲਾਕੇ ਦੇ ਪਿੰਡ ਨਿੱਘੀ ਵਿਖੇ ਸਾਬਕਾ ਜਿਲਾ ਯੋਜਨਾ ਬੋਰਡ ਚੇਅਰਮੈਂਨ ਸਤਨਾਮ ਜਲਾਲਪੁਰ, ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਡਾਇਰੈਕਟਰ ਰਿਟਾ. ਇੰਸਪੈਕਟਰ ਬਲਦੇਵ ਰਾਜ ਜੀ ਬੱਗੂਵਾਲ ਅਤੇ ਬਲਾਕ ਪਰਧਾਨ ਬਲਵੀਰ ਮੀਲੂ ਦੀ  ਅਗਵਾਈ ਹੇਠ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਸਮਾਗਮ ਦਾ ਸ਼ਾਨਦਾਰ ਤੇ ਸਫਲ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਪਿੰਡ ਵਾਸੀਆਂ ਦੇ ਅਥਾਹ ਉਤਸ਼ਾਹ, ਭਾਰੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਅਤੇ ਵੱਡੇ ਇਕੱਠ ਕਾਰਨ ਇਸ ਲੋਕ ਮਿਲਣੀ ਨੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ। ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸਤਨਾਮ ਜਲਾਲਪੁਰ ਅਤੇ ਬਲਦੇਵ ਰਾਜ ਨੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ, ਗਰੀਬਾਂ, ਕਿਸਾਨਾਂ ਅਤੇ ਜ਼ਰੂਰਤਮੰਦਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।  ​ਉਨ੍ਹਾਂ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ 600 ਯੂਨਿਟ ਮੁਫ਼ਤ ਬਿਜਲੀ ਦੇ ਕੇ ਆਮ ਪਰਿਵਾਰਾਂ ਦੇ ਬਿਜਲੀ ਬਿਲ ਮਾਫ਼ ਕੀਤੇ ਗਏ ਹਨ,  ਲੋਕਾਂ ਦੇ ਆਰਥਿਕ ਬੋਝ ਵਿੱਚ ਵੱਡੀ ਕਮੀ ਆਈ ਹੈ। ਹਰ ਘਰ ਤੱਕ ਮੁਫ਼ਤ ਤੇ ਮਿਆਰੀ ਰਾਸ਼ਨ ਪਹੁੰਚਾ ਕੇ ਗਰੀਬ ਪਰਿਵਾਰਾਂ ਦੀ ਖੁਰਾਕੀ ਸੁਰੱਖਿਆ ਯਕੀਨੀ ਬਣਾਈ ਗਈ ਹੈl ਔਰਤਾਂ ਦੀ ਸੁਰੱਖਿਆ, ਸਨਮਾਨ, ਸਿੱਖਿਆ ਤੇ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।   ਬਜ਼ੁਰਗਾਂ ਨੂੰ ਦੇਸ਼ ਭਰ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬਿਲਕੁਲ ਮੁਫ਼ਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਗਈ ਹੈ।  ​ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਇਤਿਹਾਸਕ ਤੇ ਜਨ-ਹਿੱਤ ਨੀਤੀਆਂ ਸਦਕਾ ਹੀ ਅੱਜ ਪੰਜਾਬ ਦੀ ਜਨਤਾ ਦਾ ਵਿਸ਼ਵਾਸ ਅਤੇ ਅਥਾਹ ਪਿਆਰ ਸਰਕਾਰ ਦੇ ਨਾਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ।  ਇਸ ਮੌਕੇ ਇਲਾਕੇ ਦੀਆਂ ਕਈ ਗਣਮਾਨਯ ਅਤੇ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਈ। ਹਾਜ਼ਰ ਪ੍ਰਮੁੱਖ ਆਗੂਆਂ ਤੇ ਪਤਵੰਤਿਆਂ ਵਿੱਚ ਸਰਵਣ ਕੁਮਾਰ ਮੀਲੂ, ਠੇਕੇਦਾਰ ਦਿਲਬਾਗ ਰਾਏ, ਤੀਰਥ ਸਿੰਘ ਕਟਾਰੀਆ, ਬਲਵੀਰ ਫੌਜੀ, ਬਲਰਾਮ ਦਾਸ ਖੇਪੜ, ਰਤਨ ਚੰਦ ਮੀਲੂ, ਹਿੰਮਤ ਸਿੰਘ ਚੇਚੀ, ਪਰਵੀਨ ਕੁਮਾਰ ਚੇਚੀ, ਮਹਿੰਦਰ ਪਾਲ ਚੇਚੀ, ਨਰਿੰਦਰ ਕੁਮਾਰ ਮੀਲੂ, ਹਰਮੇਸ਼ ਲਾਲ ਮੀਲੂ, ਬਲਬੀਰ ਚੰਦ ਚੇਚੀ, ਰਤਨ ਚੰਦ ਚੇਚੀ, ਚਰਨਜੀਤ ਸਿੰਘ ਕਟਾਰੀਆ, ਮਦਨ ਲਾਲ ਚੇਚੀ ਸੂਬੇਦਾਰ, ਪ੍ਰਿੰਸ ਚੌਧਰੀ, ਅਤੇ ਹਰਬੰਸ ਲਾਲ ਫੌਜੀ ਸਮੇਤ ਹੋਰ ਵੀ ਕਈ ਵਿਅਕਤੀ ਸ਼ਾਮਲ ਸਨl ਸਮਾਗਮ ਦੇ ਅੰਤ ਵਿੱਚ ਚੇਅਰਮੈਨ ਸਤਨਾਮ ਜਲਾਲਪੁਰ, ਡਾਇਰੈਕਟਰ ਰਿਟਾ. ਇੰਸਪੈਕਟਰ ਬਲਦੇਵ ਰਾਜ ਬੱਗੂਵਾਲ ਅਤੇ ਹੋਰਨਾਂ ਪ੍ਰਬੰਧਕਾਂ ਨੇ ਸਮੇਂ ਸਿਰ ਪਹੁੰਚ ਕੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਆਏ ਹੋਏ ਸਾਰੇ ਪਹੁੰਚੇ ਸੱਜਣਾਂ, ਪਤਵੰਤਿਆਂ ਅਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *