ਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਦਾ ਦਿਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ, ਅੰਤਿਮ ਸੰਸਕਾਰ ਅੱਜ

Spread the love
ਬਲਾਚੌਰ, 30 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) : ਪਿੰਡ ਮੋਹਣ ਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਉਮਰ (84) ਦੇ ਅਕਾਲ ਚਲਾਣੇ ਨਾਲ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵੱਡੇ ਪੁੱਤਰ ਅਵਤਾਰ ਸਿੰਘ ਨੰਬਰਦਾਰ ਅਤੇ ਛੋਟੇ ਪੁੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜਥੇਦਾਰ ਹਰੀ ਸਿੰਘ  ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮੈਕਸ ਹਸਪਤਾਲ ਵਿਖੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਲੰਬਾ ਸਮਾਂ ਫੌਜ ਵਿੱਚ ਆਪਣੀ ਡਿਊਟੀ ਬੜੀ ਬਹਾਦਰੀ ਅਤੇ ਤਨਦੇਹੀ ਨਾਲ ਨਿਭਾਈ। ਫੌਜ ਤੋਂ ਰਿਟਾਇਰ ਹੋਣ ਉਪਰੰਤ ਉਨ੍ਹਾਂ ਨੇ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵੀ ਲੰਬਾ ਸਮਾਂ ਨਿਸ਼ਕਾਮ ਸੇਵਾ ਕੀਤੀ, ਜਿਸ ਕਰਕੇ ਉਹ ਇਲਾਕੇ ਵਿੱਚ ਬਹੁਤ ਸਤਿਕਾਰੇ ਜਾਂਦੇ ਸਨ। ਉਹ ਮਿਤੀ 29 ਸਤੰਬਰ ਨੂੰ ਆਪਣੇ ਸਵਾਸਾਂ ਦੀ ਪੂੰਜੀ ਭੋਗਦਿਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 1 ਅਕਤੂਬਰ ਨੂੰ ਪਿੰਡ ਮੋਹਣ ਮਾਜਰਾ ਦੇ ਸ਼ਮਸ਼ਾਨ ਘਾਟ ਵਿਖੇ ਬਾਅਦ ਦੁਪਹਿਰ 1 ਵਜੇ ਕੀਤਾ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *