ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ

Spread the love
ਫ਼ਿਰੋਜ਼ਪੁਰ 1 ਅਕਤੂਬਰ ( ਅਸ਼ੋਕ ਭਾਰਦਵਾਜ) – ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵਿਖੇ ਇੱਕ ਮਹੱਤਵਪੂਰਨ ਕਾਨਫਰੰਸ ਕੀਤੀ ਗਈ। ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਗੰਭੀਰ ਸਮੱਸਿਆਵਾਂ, ਖਾਦ ਦੀ ਕਾਲਾਬਾਜ਼ਾਰੀ, ਚੋਰੀਆਂ ਦੀਆਂ ਵਧਦੀਆਂ ਘਟਨਾਵਾਂ ਅਤੇ ਸਰਕਾਰੀ ਨੀਤੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।  ਮੀਟਿੰਗ ਦੌਰਾਨ ਯੂਨੀਅਨ ਵੱਲੋਂ ਵੱਖ-ਵੱਖ ਅਹਿਮ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਜਾਰੀ ਕੀਤਾ ਗਿਆ।ਤਾਰਾਂ ਅਤੇ ਮੀਟਰ ਚੋਰੀਆਂ ‘ਤੇ ਕਾਰਵਾਈ: ਪਿੰਡ ਭਾਂਗਰ, ਸੰਧੇ ਹਾਸ਼ਮ ਅਤੇ ਹੋਰਨਾਂ ਇਲਾਕਿਆਂ ਵਿੱਚ ਖੇਤਾਂ ‘ਚੋਂ ਤਾਰਾਂ ਅਤੇ ਮੀਟਰ ਚੋਰੀ ਕਰਨ ਵਾਲੇ ਚੋਰਾਂ ਤੇ ਕਬਾੜੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਯੂਨੀਅਨ ਨੇ ਚੋਰੀ ਦਾ ਮਾਲ ਖਰੀਦਣ ਵਾਲੇ ਕਬਾੜੀਆਂ ‘ਤੇ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਖਾਦ ਦੀ ਵੱਡੇ ਪੱਧਰ ‘ਤੇ ਹੋ ਰਹੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਜਾਵੇ। ‘ਗੋਲਡ ਸਚਦੇਵਾ ਟਰੇਡਰਜ਼’ ਅਤੇ ‘ਜੈਸਮੀਨ ਪੈਸਟੀਸਾਈਡਜ਼’ ਖ਼ਿਲਾਫ਼ ਸ਼ਿਕਾਇਤਾਂ ਦੇ ਮੱਦੇਨਜ਼ਰ ਇਹਨਾਂ ਦੇ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ ਗਈ। ਝੋਨੇ ਦੀ ਪਰਾਲੀ ਦਾ ਯੋਗ ਹੱਲ: ਪਰਾਲੀ ਦੇ ਮੁੱਦੇ ‘ਤੇ ਕਿਸਾਨਾਂ ਨੂੰ ਧਮਕੀਆਂ ਦੇਣੀਆਂ ਅਤੇ ਪਰਚੇ ਦਰਜ ਕਰਨ ਦੀ ਪ੍ਰਕਿਰਿਆ ਬੰਦ ਕੀਤੀ ਜਾਵੇ। ਸਰਕਾਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਏ। ਬਾਸਮਤੀ ਦੀ ਸਰਕਾਰੀ ਖ਼ਰੀਦ: ਬਾਸਮਤੀ ਝੋਨੇ ਦੀ ਲੁੱਟ ਰੋਕਣ ਲਈ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਖ਼ਰੀਦ ਕੀਤੀ ਜਾਵੇ। ਚਿੱਪ ਵਾਲੇ ਸਮਾਰਟ ਮੀਟਰ ਲਗਾਉਣੇ ਬੰਦ ਕੀਤੇ ਜਾਣ ਅਤੇ ਜਿਨ੍ਹਾਂ ਖਪਤਕਾਰਾਂ ਦੇ ਮੀਟਰ ਉਤਾਰੇ ਗਏ ਹਨ, ਉਨ੍ਹਾਂ ਨੂੰ ਆਰਜ਼ੀ ਬਿਜਲੀ ਸਪਲਾਈ ਦਿੱਤੀ ਜਾਵੇ। ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸਬਸਿਡੀ ‘ਤੇ ਸੋਲਰ ਸਿਸਟਮ ਦਿੱਤੇ ਜਾਣ।ਕਿਸਾਨਾਂ ਦੀਆਂ ਹੋਰ ਮੰਗਾਂ ਵਿਚ ਦਰਿਆਵਾਂ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਹੜ੍ਹਾਂ ਦਾ ਪਾਣੀ ਫ਼ਸਲਾਂ ਨੂੰ ਬਰਬਾਦ ਨਾ ਕਰੇ। ਇਸ ਤੋਂ ਇਲਾਵਾ ਕਿਸਾਨਾਂ ਨਾਲ ਹੋਈਆਂ ਠੱਗੀਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੇ ਨਾਲ ਅਵਤਾਰ ਸਿੰਘ (ਜ਼ਿਲ੍ਹਾ ਮੀਤ ਪ੍ਰਧਾਨ), ਸੁਖਵਿੰਦਰ ਸਿੰਘ ਅਲੀਪੁਰ (ਸੀਨੀਅਰ ਮੀਤ ਪ੍ਰਧਾਨ), ਬੋਹੜ ਸਿੰਘ ਪੀਰਾ ਆਰਾ (ਬਲਾਕ ਪ੍ਰਧਾਨ ਮੱਲਾ ਵਾਲਾ), ਲਖਬੀਰ ਸਿੰਘ ਲਹਿਰਾ ਸਮੇਤ ਹੋਰ ਕਈ ਪ੍ਰਮੁੱਖ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *