ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

Spread the love
ਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ ਮੁਹੱਲਾ ਸ਼ਿਵਪੁਰੀ ਵਿਖੇ ਵਹੀਕਲਾਂ ਦੀਆਂ ਬੈਟਰੀਆਂ ਅਤੇ ਪ੍ਰਦੂਸ਼ਣ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਹੀਕਲ ਮਾਲਕਾਂ ਨੂੰ ਆਪਣੇ ਵਾਹਨਾਂ ਦੀ ਬੈਟਰੀ ਦੀ ਸਥਿਤੀ ਅਤੇ ਪ੍ਰਦੂਸ਼ਣ ਪੱਧਰ ਦੀ ਜਾਂਚ ਕਰਵਾਉਣ ਦੀ ਫਰੀ ਸਹੂਲਤ ਦਿੱਤੀ ਗਈ। ਕੈਂਪ ਦਾ ਉਦਘਾਟਨ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਦੇ ਚਾਰਟਰ ਪ੍ਰਧਾਨ ਅਤੇ ਲਾਇਨਜ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਕਲੱਬ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਬੇਹੱਦ ਜਰੂਰੀ ਹੈ। ਜਿਸ ਦੇ ਲਈ ਵਹੀਕਲਾਂ ਦੀ ਸਮੇਂ-ਸਮੇਂ ’ਤੇ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਨਾਲ ਵਾਹਨਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਰੱਖਣ ਦੇ ਨਾਲ-ਨਾਲ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿੱਚ ਵੀ ਮੱਦਦ ਮਿਲਦੀ ਹੈ। ਉਨ੍ਹਾਂ ਨੇ ਇਸ ਪ੍ਰੋਜੈਕਟ ਲਈ ਸਹਿਯੋਗ ਦੇਣ ’ਤੇ ਦੀਸ਼ਾਂਤ ਬੈਟਰੀ ਹਾਊਸ ਦੇ ਸੰਚਾਲਕ ਅਤੇ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਦਵਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਕਾਰੋਬਾਰੀ ਵਰਗ ਦੇ ਸਾਂਝੇ ਉਪਰਾਲਿਆਂ ਰਾਹੀਂ ਲੋਕਾਂ ਨੂੰ ਸਿਹਤ, ਵਾਤਾਵਰਣ ਅਤੇ ਵਹੀਕਲਾਂ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਸਕਦਾ ਹੈ। ਇਸ ਮੌਕੇ ਲਾਇਨ ਪਵਨ ਕੁਮਾਰ, ਲਾਇਨ ਵਿਨੇ ਕੁਮਾਰ ਬਿੱਟੂ, ਲਾਇਨ ਚੇਤਨ ਅਰੋੜਾ ਆਦਿ ਹਾਜਰ ਸਨ। ਤਸਵੀਰ —ਫਗਵਾੜਾ ਦੇ ਸ਼ਿਵਪੁਰੀ ਵਿਖੇ ਆਯੋਜਿਤ ਵਹੀਕਲਾਂ ਦੇ ਬੈਟਰੀ ਤੇ ਪ੍ਰਦੂਸ਼ਨ ਚੈਕਅਪ ਕੈਂਪ ਦਾ ਦ੍ਰਿਸ਼।
  • Related Posts

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    Spread the love

    Spread the loveਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ…

    Leave a Reply

    Your email address will not be published. Required fields are marked *