ਪੰਜਾਬ ਕਾਂਗਰਸ ਪ੍ਰਧਾਨ ਵਜੋਂ ਪਰਗਟ ਸਿੰਘ ਦੀ ਨਿਯੁਕਤੀ ‘ਤੇ ਸਮਰਾਲਾ ਤੋਂ ਕਾਂਗਰਸ ਇੰਚਾਰਜ ਰਾਜਾ ਗਿੱਲ ਨੇ ਦਿੱਤੀ ਵਧਾਈ

Spread the love
ਮਾਛੀਵਾੜਾ ਸਾਹਿਬ, 3 ਅਕਤੂਬਰ (ਸੁੱਚਾ ਬੰਗੜ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸੇ ਲੜੀ ਤਹਿਤ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸੀਨੀਅਰ ਆਗੂ ਰੁਪਿੰਦਰ ਸਿੰਘ ਰਾਜਾ ਗਿੱਲ ਨੇ  ਪਰਗਟ ਸਿੰਘ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦਿਆਂ ਕਿਹਾ ਕਿ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਬਿਲਕੁਲ ਸਹੀ ਹੱਥਾਂ ਵਿੱਚ ਗਈ ਹੈ। ਰਾਜਾ ਗਿੱਲ ਨੇ ਕਿਹਾ ਕਿ ਸ. ਪਰਗਟ ਸਿੰਘ ਇੱਕ ਸੂਝਵਾਨ, ਦੂਰਦਰਸ਼ੀ ਅਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ। ਉਹ ਪਹਿਲਾਂ ਵੀ ਕੈਬਨਿਟ ਮੰਤਰੀ ਅਤੇ ਵਿਧਾਇਕ ਵਜੋਂ ਆਪਣੀ ਕਾਬਲੀਅਤ ਦਾ ਸਬੂਤ ਦੇ ਚੁੱਕੇ ਹਨ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਮਜ਼ਬੂਤ ਅਤੇ ਦਮਦਾਰ ਅਗਵਾਈ ਹੇਠ ਪੰਜਾਬ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਜ਼ਮੀਨੀ ਪੱਧਰ ‘ਤੇ ਵਰਕਰਾਂ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪਰਗਟ ਸਿੰਘ  ਦੇ ਪ੍ਰਧਾਨ ਬਣਨ ਨਾਲ ਪਾਰਟੀ ਲੋਕਾਂ ਦੇ ਮਸਲਿਆਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਤਰੀਕੇ ਨਾਲ ਉਠਾਏਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ। ਅੰਤ ਵਿੱਚ ਰਾਜਾ ਗਿੱਲ ਨੇ ਇੱਕ ਵਾਰ ਫਿਰ ਸ. ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਲੱਖ-ਲੱਖ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *