ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

Spread the love
ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਤੇ ਵਧਾਈ ਦਿੰਦਿਆਂ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ‘ਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਧੜੇਬੰਦੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੇ ਮੁੱਦਿਆਂ ਦੀ ਗੱਲ ਕਰਨ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਨਾਲ ਕਾਂਗਰਸੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ‘ਚ ਉਤਰੇਗੀ। ਪ੍ਰਗਟ ਸਿੰਘ ਕੋਲ ਕੈਬਨਿਟ ਮੰਤਰੀ ਅਤੇ ਖੇਡ ਵਿਭਾਗ ਨਾਲ ਜੁੜੇ ਅਹੁਦਿਆਂ ’ਤੇ ਕੰਮ ਕਰਨ ਦਾ ਤਜੁਰਬਾ ਹੈ, ਜਿਸ ਕਾਰਨ ਉਹ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੀਆਂ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਮਜ਼ਬੂਤੀ ਨਾਲ ਚੋਣ ਲੜੇਗੀ ਤੇ ਪੰਜਾਬ ਅੰਦਰ ਕਾਂਗਰਸ ਸਰਕਾਰ ਹੀ ਬਣੇਗੀ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾ

    Spread the love

    Spread the loveਜੈਤੋ, 3 ਅਕਤੂਬਰ (ਮਨਜੀਤ ਸਿੰਘ ਢੱਲਾ)-ਸਿਲਵਰ ਓਕਸ ਸਕੂਲ, ਸੇਵੇਵਾਲਾ ਵਿਖੇ ਛਿਮਾਹੀ ਪ੍ਰੀਖਿਆਵਾਂ ਤੋਂ ਬਾਅਦ ਮਾਪਿਆਂ-ਅਧਿਆਪਕਾਂ ਦੀ ਮੀਟਿੰਗ ਕਰਵਾਈ ਗਈ। ਇਸ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆਂ ਅਤੇ…

    Leave a Reply

    Your email address will not be published. Required fields are marked *