Fwd: ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

Spread the love

ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰਸ੍ਰੀ ਮੁਕਤਸਰ ਸਾਹਿਬ

ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ 27 ਮਾਰਚ

ਸਾਉਣੀ 2025 ਦੌਰਾਨ ਬੀਜੀ ਜਾਣ ਵਾਲੀ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ ਡਾ: ਬਲਵੀਰ ਚੰਦਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਪੰਜਾਬ ਵੱਲੋਂ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜਿ਼ਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਰਮੇਂ ਦੀ ਸੁਚੱਜੀ ਕਾਸ਼ਤ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ।

ਇਸ ਮੌਕੇ ਉਨ੍ਹਾਂ ਵੱਲੋਂ ਮੁਕਤਸਰ ਦਿਹਾਤੀਮੌੜ ਆਦਿ ਪਿੰਡਾਂ ਦਾ ਦੌਰਾ ਕਰਦੇ ਹੋਏ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ/ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਸਦਕਾ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਜਿਵੇਂ ਨਰਮੇਂ ਦੀਆਂ ਛਟੀਆਂ ਨੂੰ ਝਾੜਨ ਅਤੇ ਇਨ੍ਹਾਂ ਦੇ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਲਈ ਕਿਸਾਨ ਵੀਰਾਂ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ।

ਉਨ੍ਹਾਂ ਸਮੂਹ ਫੀਲਡ ਅਧਿਕਾਰੀਆਂ ਨੂੰ ਹਦਾਇਕ ਕੀਤੀ ਕਿ ਨਰਮੇਂ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਖੇਤਾਂ/ਪਿੰਡਾਂ ਵਿੱਚ ਪਏ ਛਟੀਆਂ ਦੇ ਢੇਰਾਂ ਅਤੇ ਰਹਿੰਦ ਖੂੰਹਦ ਦਾ 31 ਮਾਰਚ 2025 ਤੱਕ ਹਰ ਹਾਲਤ ਵਿੱਚ ਪ੍ਰਬੰਧਨ ਕਰਵਾ ਲਿਆ ਜਾਵੇ ਅਤੇ ਨਰਮੇਂ ਦੀ ਫ਼ਸਲ ਹੇਠ ਬੀਜੇ ਜਾਣ ਵਾਲੇ ਰਕਬੇ ਦੇ ਦਿੱਤੇ ਗਏ ਟੀਚੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ।

ਇਸ ਤੋਂ ਇਲਾਵਾ ਉਨਾਂ ਕਿਹਾ ਕਿ ਨਰਮੇਂ ਦੀ ਸਫ਼ਲ ਕਾਸ਼ਤ ਲਈ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਣ ਲਈ ਕੀਤੇ ਜਾ ਰਹੇ ਅਗਾਹੂੰ ਪ੍ਰਬੰਧਾਂ ਬਾਰੇ ਖਾਸ ਕਰਕੇ ਨਰਮੇਂ ਵਾਲੇ ਪਿੰਡਾਂ ਵਿੱਚ ਕਿਸਾਨਾਂ ਨੂੰ ਆਪਣੇ ਖੇਤਾਂ ਅਤੇ ਰਾਹਾਂ ਦੇ ਆਲੇ ਦੁਆਲੇ ਨਦੀਨ ਨਸ਼ਟ ਕਰਨ ਬਾਰੇ ਜਾਗਰੂਕ ਕਰਨਾਕਿਸਾਨ ਸਿਖ਼ਲਾਈ ਕੈਂਪ ਲਗਾਉਣਾਲਿਟਰੇਚਰ ਵੰਡਣਾ ਆਦਿ ਯਕੀਨੀ ਬਣਾਇਆ ਜਾਵੇ ਅਤੇ ਬਿਜਾਈ ਕੀਤੇ ਗਏ ਰਕਬੇ ਦਾ ਰਿਕਾਰਡ ਮੇਨਟੇਨ ਰੱਖਣਾ ਵੀ ਯਕੀਨੀ ਬਣਾਇਆ ਜਾਵੇ। ਜ਼ਿਲ੍ਹੇ ਅੰਦਰ ਜਿ਼ੰਨਿੰਗ ਫੈਕਟਰੀਆਂ ਅਤੇ ਆਇਲ ਮਿੱਲਾਂ ਦੀ ਚੈਕਿੰਗ ਕਰਦੇ ਹੋਏ ਅਧਿਕਾਰੀਆਂ ਨੂੰ ਲਗਾਤਾਰ ਇਨ੍ਹਾਂ ਮਿਲਾਂ ਦੀ ਮੋਨੀਟਰਿੰਗ ਕਰਨ ਅਤੇ ਮਿੱਲਾਂ ਵਿੱਚ ਪਏ ਵੜੇਵਿਆਂ ਅਤੇ ਹੋਰ ਰਹਿੰਦ ਖੂੰਹਦ ਨੂੰ ਮਿੱਲ ਮਾਲਕਾਂ ਪਾਸੋਂ ਜਲਦ ਤੋ਼ ਜਲਦ ਫਿਊਮਗੇਸ਼ਨ ਕਰਵਾਉਣ ਸਬੰਧੀ ਵੀ ਕਿਹਾ ਗਿਆ।

 ਇਸ ਸਮੇਂ ਡਾ: ਕਰਨਜੀਤ ਸਿੰਘ ਗਿੱਲਮੁੱਖ ਖੇਤੀਬਾੜੀ ਅਫ਼ਸਰਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਅਗਾਹੂੰ ਰੋਕਥਾਮ ਲਈ ਜ਼ਿਲ੍ਹੇ ਅੰਦਰ ਪਿੰਡ ਪੱਧਰ ਤੇ 63 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹੇ ਅੰਦਰ ਅਣ-ਅਧਿਕਾਰਤ ਬੀ.ਟੀ. ਬੀਜ਼/ਗੁਜਰਾਤੀ ਬੀਜ਼ ਦੀ ਵਿਕਰੀ ਰੋਕਣ ਲਈ ਬਲਾਕ ਪੱਧਰ ਤੇ 4 ਟੀਮਾਂ ਬਣਾਈਆਂ ਗਈਆਂ ਹਨ। ਇਸ ਦੇ ਨਾਲਨਾਲ ਪੈਸਟ ਸਰਵੇਲੈਂਸ ਕਰਨ ਲਈ ਜਿ਼ਲ੍ਹੇ ਪੱਧਰ ਤੇ 1ਬਲਾਕ ਪੱਧਰ ਤੇ 4 ਅਤੇ ਸਰਕਲ ਪੱਧਰ ਤੇ 22 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਆਉਂਦੇ ਸਮੇਂ ਦੌਰਾਨ ਲਗਾਤਾਰ ਫ਼ਸਲਾਂ ਦਾ ਨਿਰੀਖ਼ਣ ਕਰਨਗੀਆਂ।

 ਇਸ ਮੌਕੇ ਡਾ: ਚਰਨਜੀਤ ਸਿੰਘਡਿਪਟੀ ਡਾਇਰੈਕਟਰ ਖੇਤੀਬਾੜੀ(ਕਪਾਹ) ਵੱਲੋਂ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ਼ ਦਿਵਾਇਆ ਕਿ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਨ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *