ਸਕੂਲ ਮੈਨੇਜਮੈਂਟ ਵੱਲੋਂ ਕੀਤੀਆਂ ਜਾ ਰਹੀ ਧਾਂਦਲੀਆਂ ਖਿਲਾਫ ਲਗਾਏ ਮੋਰਚੇ ਵਿੱਚ ਪੁਲਿਸ ਵੱਲੋਂ ਕੀਤੀਆਂ ਜ਼ਬਰਦਸਤੀ ਗ੍ਰਿਫਤਾਰੀਆਂ ਦੀ ਡੀ ਟੀ ਐੱਫ ਵੱਲੋਂ ਨਿਖੇਧੀ

Spread the love

ਬਠਿੰਡਾ 27 ਮਾਰਚ (ਐੱਸ ਐੱਸ ਰਾਹੀ):

 ਪੰਜਾਬ ਐਜੂਕੇਸ਼ਨ ਡਿਵੈਲਪਮੈਂਟ ਬੋਰਡ ਅਧੀਨ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਵਿੱਚ ਚੱਲ ਰਹੇ ਆਦਰਸ਼ ਸਕੂਲ ਚਾਉ ਕੇ ਵਿੱਚ ਪ੍ਰਾਈਵੇਟ ਮੈਨੇਜਮੈਂਟ ਸ੍ਰੀ ਰਾਧਾ ਕ੍ਰਿਸ਼ਨਾ ਸੇਵਾ ਸੰਮਤੀ ਮਾਨਸਾ ਦੁਆਰਾ ਤਾਨਾਸ਼ਾਹੀ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਕੂਲ ਦੇ ਸਾਹਮਣੇ ਧਰਨਾ ਲਗਾਇਆ ਹੋਇਆ ਹੈ। ਪੜਤਾਲ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਖਿਲਾਫ ਕਿਤੇ ਭ੍ਰਿਸ਼ਟਾਚਾਰ ਸਬੰਧੀ ਬਹੁਤ ਸਾਰੇ ਸਬੂਤ ਵੀ ਮਿਲੇ ਹਨ। ਪ੍ਰੰਤੂ ਬੀਤੇ ਦਿਨੀਂ ਪੁਲਿਸ ਪ੍ਰਸ਼ਾਸਨ ਵੱਲੋਂ ਸਰਕਾਰ ਦੀ ਸ਼ਹਿ ‘ਤੇ ਇਨਸਾਫ ਮੰਗ ਰਹੇ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਵੇਲੇ ਧੱਕਾ ਮੁੱਕੀ ਦੌਰਾਨ ਬਹੁਤ ਸਾਰੇ ਅਧਿਆਪਕਾਂ ਨੂੰ ਸੱਟਾਂ ਵੀ ਲੱਗੀਆਂ।

 ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਸੂਬਾ ਮੀਤ ਪ੍ਰਧਾਨ ਜਗਪਾਲ ਬੰਗੀ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਕਾਇਰਾਨਾ ਹਰਕਤ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਲਗਾਤਾਰ ਸਿੱਖਿਆ ਵਰਗੇ ਸੰਵੇਦਨਸ਼ੀਲ ਅਦਾਰਿਆਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਲਈ ਯਤਨਸ਼ੀਲ ਹੈ ਅਤੇ ਇਸੇ ਕੋਸ਼ਿਸ਼ ਤਹਿਤ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਅਧੀਨ ਖੋਲ੍ਹੇ ਆਦਰਸ਼ ਸਕੂਲ ਵਿਦਿਆਰਥੀਆਂ ਦੀ ਪੜ੍ਹਾਈ ਦੀ ਥਾਂ ਪ੍ਰਾਈਵੇਟ ਅਦਾਰਿਆਂ ਦੁਆਰਾ ਮਾਪਿਆਂ ਅਤੇ ਅਧਿਆਪਕਾਂ ਦੀ ਲੁੱਟ ਦਾ ਅੱਡਾ ਬਣ ਗਏ ਹਨ।

 ਪੰਜਾਬ ਅੰਦਰ ਇਸ ਤਰ੍ਹਾਂ ਦੇ ਖੋਲ੍ਹੇ ਬਹੁਤੇ ਸਕੂਲ ਸਿੱਧੇ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਚੱਲ ਰਹੇ ਹਨ, ਪ੍ਰੰਤੂ ਪਿੰਡ ਚਾਉਕੇ  ਅਤੇ ਹੋਰ ਇੱਕਾ ਦੁੱਕਾ ਪਿੰਡਾਂ ਦੇ ਸਕੂਲਾਂ ਨੂੰ ਪ੍ਰਾਈਵੇਟ ਸੰਸਥਾਵਾਂ ਚਲਾ ਰਹੀਆਂ ਹਨ। ਇਹਨਾਂ ਸਕੂਲਾਂ ਵਿੱਚ ਅਧਿਆਪਕਾਂ ਅਤੇ ਬੱਚਿਆਂ ਦਾ ਲਗਾਤਾਰ ਆਰਥਿਕ ਸੋਸ਼ਣ ਕੀਤਾ ਜਾ ਰਿਹਾ ਹੈ। ਤੰਗ ਆਏ ਮਾਪਿਆਂ ਅਤੇ ਅਧਿਆਪਕਾਂ ਵੱਲੋਂ ਜਦੋਂ ਮੋਚਰਾ ਲਗਾਇਆ ਗਿਆ ਹੈ ਤਾਂ ਪ੍ਰਸਾਸ਼ਨ ਵੱਲੋਂ ਪੀੜਤਾਂ ਨੂੰ ਨਿਆਂ ਦੇਣ ਦੀ ਥਾਂ ਉਹਨਾਂ ਨੂੰ ਜ਼ਬਰੀ ਗ੍ਰਿਫਤਾਰ ਕਰਕੇ ਡਰਾਉਣ ਦੀ ਨਾਕਾਮ ਕੋਸ਼ਿਸ ਕੀਤੀ ਜਾ ਰਹੀ ਹੈ।

ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਤਾਨਾਸ਼ਾਹੀ ਰਵੱਈਆ ਛੱਡ ਕੇ ਇਹਨਾਂ ਸਕੂਲਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਕੇ ਸਕੂਲਾਂ ਨੂੰ ਖੁਦ ਚਲਾਵੇ ਅਤੇ ਮੁਨਾਫ਼ਾ ਕਮਾਉਣ ਦੀ ਨੀਅਤ ਨਾਲ ਕੰਮ ਕਰ ਰਹੇ ਠੱਗਾਂ ਨੂੰ ਸਿੱਖਿਆ ਵਰਗੇ ਸੰਵੇਦਨਸ਼ੀਲ ਅਦਾਰਿਆਂ ਵਿੱਚੋਂ ਬਾਹਰ ਕਰੇ।

 ਜ਼ਿਲਾ ਆਗੂਆਂ ਗੁਰਮੇਲ ਸਿੰਘ ਮਲਕਾਣਾ ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਸੂਬਾ ਕਮੇਟੀ ਮੈਂਬਰ ਹਰਜਿੰਦਰ ਸਿੰਘ ਸੇਮਾ, ਮੋਹਣ ਸਿੰਘ ਮਲਕਾਣਾ,ਗੁਰਪਾਲ ਸਿੰਘ ਨਛੱਤਰ ਸਿੰਘ ਜੇਠੂਕੇ,ਸੁਖਮੰਦਰ ਸਿੰਘ ਝੁੰਬਾ, ਅੰਮ੍ਰਿਤਪਾਲ ਸਿੰਘ ਮਾਨ, ਬੂਟਾ ਸਿੰਘ ਰੋਮਾਣਾ ਅਮਰਦੀਪ ਸਿੰਘ ਨਰਿੰਦਰ ਬੱਲੂਆਣਾ,ਅਵਤਾਰ ਸਿੰਘ ਮਲੂਕਾ,ਗੋਬਿੰਦ ਸਿੰਘ, ਸੁਨੀਲ ਕੁਮਾਰ, ਗੁਰਸੇਵਕ ਸਿੰਘ ਫੂਲ ਨੇ ਵੀ ਤੁਰੰਤ ਮੈਨੇਜਮੈਂਟ ਨੂੰ ਸਕੂਲ ਵਿੱਚੋਂ ਬਾਹਰ ਕੱਢਣ ਦੀ ਮੰਗ ਕਰਦੇ ਆਂ ਇਸ ਕੋਲੋਂ ਸਿੱਖਿਆ ਭਾਗ ਨੂੰ ਆਪਣੇ ਵਿੱਚ ਲੈਣ ਦੀ ਮੰਗ ਕੀਤੀ ਹੈ |

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *