ਸਾਬਕਾ ਵਿਧਾਇਕ ਕੋਟਭਾਈ ਨੇ ਨਿਯੁਕਤੀ ਪੱਤਰ ਵੰਡੇ।

Spread the love

ਬਠਿੰਡਾ,27 ਮਾਰਚ (ਰਾਮ ਸਿੰਘ ਕਲਿਆਣ)

ਹਲਕਾ ਭੁਚੋ ਮੰਡੀ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਭੁੱਚੋ ਮੰਡੀ ਪ੍ਰੀਤਮ ਸਿੰਘ ਕੋਟਭਾਈ ਵੱਲੋਂ ਬਲਾਕ ਨਥਾਣਾ ਦੇ ਵੱਖ-ਵੱਖ ਪਿੰਡਾਂ ਵਿੱਚ ਵਰਕਰ ਮਿਲਣੀ ਪ੍ਰੋਗਰਾਮ ਦੌਰਾਨ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪਾਰਟੀ ਲਈ ਲਗਨ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ।  ਪਿੰਡ ਢੇਲਵਾਂ ਤੋਂ ਬਾਅਦ ਪਿੰਡ ਗੋਬਿੰਦਪੁਰਾ ਵਿਖੇ ਬਲਜਿੰਦਰ ਸਿੰਘ ਸੋਨੂ ਪਿੰਡ ਇਕਾਈ ਪ੍ਰਧਾਨ , ਗੁਰਤੇਜ ਸਿੰਘ ਬਲਾਕ ਸੰਮਤੀ ਮੈਂਬਰ ਮੀਤ ਪ੍ਰਧਾਨ , ਪਿੰਡ ਭੈਣੀ ਵਿਖੇ ਬੂਟਾ ਸਿੰਘ ਪਿੰਡ ਇਕਈ ਪ੍ਰਧਾਨ, ਸਾਬਕਾ ਸਰਪੰਚ ਮੇਜਰ ਸਿੰਘ ਬਲਾਕ ਕਮੇਟੀ ਮੈਂਬਰ ਨੂੰ ਨਿਯੁਕਤੀ ਪੱਤਰ ਦਿੱਤੇ ਗਏ ।

ਇਸ ਮੌਕੇ ਧਰਮ ਸਿੰਘ ਮਾੜੀ ਸੂਬਾ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਕਿਸਾਨ ਵਿੰਗ, ਜਸਵਿੰਦਰ ਸਿੰਘ ਜਸ ਹਲਕਾ ਸੇਵਾਦਾਰ ਰਾਮਪੁਰਾ ਫੂਲ ਗੁਰਤੇਜ ਸਿੰਘ ਭੋਲਾ ਬਲਾਕ ਪ੍ਰਧਾਨ , ਸੋਨੂ ਭੈਣੀ ਸਮੇਤ ਹੋਰ ਵਰਕਰ ਤੇ ਅਹੁਦੇਦਾਰ ਹਾਜ਼ਰ ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *