ਫ਼ਗਵਾੜਾ-ਕਪੂਰਥਲਾ 26 ਮਾਰਚ (ਪ੍ਰੀਤ ਕੌਰ ਪ੍ਰੀਤੀ) ਸਾਬਕਾ ਸਰਪੰਚ ਕਰਨੈਲ ਸਿੰਘ ਵਾਸੀ ਪਿੰਡ ਅਕਬਰ ਪੁਰ ਦਾ ਸਾਬਤ ਸੂਰਤ ਸਿੱਖ ਨੌਜਵਾਨ ਪੋਤਰਾ ਜਿਸ ਦੀ ਸੜਕ ਹਾਦਸੇ ਵਿੱਚ ਬੀਤੇ ਦਿਨ ਮੌਤ ਹੋ ਗਈ ਸੀ ਦਾ ਅੱਜ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਕਰ ਦਿੱਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ 17 ਸਾਲਾਂ ਸਿੱਖ ਨੌਜਵਾਨ ਗੁਰਜਾਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਅਕਬਰਪੁਰ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਲੰਧਰ ਜਾ ਰਿਹਾ ਸੀ ਤਾਂ ਕਪੂਰਥਲਾ,ਗੋਇੰਦਵਾਲ ਸਾਹਿਬ ਮਾਰਗ ‘ਤੇ ਨਵਾਂ ਪਿੰਡ ਗੇਟਵਾਲਾ ਨੇੜੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਉਸ ਦੀ ਟੱਕਰ ਹੋ ਗਈ ਸੀ। ਇਸ ਭਿਆਨਕ ਟੱਕਰ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ ਜਿਸਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ ਜਿੱਥੇ ਡਿਊਟੀ ਡਾਕਟਰ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ ਪਰ ਇਲਾਜ ਦੌਰਾਨ ਨੌਜਵਾਨ ਨੇ ਦਮ ਤੋੜ ਦਿੱਤਾ ਸੀ ਅੱਜ ਉਹਨਾਂ ਦੀ ਅੰਤਿਮ ਯਾਤਰਾ ਵਿੱਚ ਪਰਿਵਾਰ ਪਿੰਡ ਵਾਸੀਆਂ ਤੋਂ ਇਲਾਵਾ ਹਜ਼ਾਰਾਂ ਲੋਕ ਸ਼ਾਮਲ ਹੋਏ ਜਿਹਨਾਂ ਨੇ ਨਮ ਅੱਖਾਂ ਨਾਲ ਮ੍ਰਿਤਕ ਨੌਜਵਾਨ ਨੂੰ ਅੰਤਿਮ ਵਿਦਾਈ ਦਿੱਤੀ ਨੌਜਵਾਨ ਛੋਟੀ ਉਮਰ ਵਿੱਚ ਸਮਾਜਿਕ ਤੇ ਧਾਰਮਿਕ ਕਾਰਜਾਂ ਨਾਲ ਜੁੜਿਆ ਹੋਇਆ ਸੀ ਜਿਸ ਕਾਰਨ ਦੂਰ ਦੁਰਾਡੇ ਤੋਂ ਆਏ ਲੋਕਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਉਹਨਾਂ ਦੀ ਅੰਤਿਮ ਯਾਤਰਾ ਸਮੇਂ ਬੇਹੱਦ ਗਮਗੀਨ ਮਾਹੌਲ ਸੀ ਤੇ ਹਜ਼ਾਰਾਂ ਲੋਕਾਂ ਦਾ ਕਾਫ਼ਲਾ ਉਹਨਾਂ ਦੀ ਨਿਮਰਤਾ,ਹਲੀਮੀ ਅਤੇ ਸਤਿਕਾਰ ਦੇ ਚਰਚੇ ਆਮ ਸੁਣਾਈ ਦਿੱਤਾ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

