ਵਿਧਾਇਕ ਡਾ.ਨਛੱਤਰ ਪਾਲ ਵੱਲੋਂ ਪੰਜਾਬ ਵਿਧਾਨ ਸਭਾ ‘ਚ ਬੁੱਧ ਪੂਰਨਿਮਾ ‘ਤੇ ਛੁੱਟੀ ਕਰਨ ਦੀ ਮੰਗ ਅਤੇ ਬੋਧ ਗਯਾ ਦੇ ਅੰਦੋਲਨ ਦਾ ਸਮਰਥਨ ਕਰਨਾ ਸ਼ਲਾਘਾਯੋਗ ਕਦਮ

Spread the love

ਫਗਵਾੜਾ 27 ਮਾਰਚ (ਪ੍ਰੀਤ ਕੌਰ ਪ੍ਰੀਤੀ) ਡਾ.ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਤੇ ਗ੍ਰੇਟ ਬ੍ਰਿਟੇਨ ਅਤੇ ਬੋਧੀ ਭਾਈਚਾਰੇ ਨੇ ਨਵਾਂਸ਼ਹਿਰ ਤੋਂ ਬਸਪਾ ਵਿਧਾਇਕ ਡਾ.ਨਛੱਤਰ ਪਾਲ ਵੱਲੋਂ ਪੰਜਾਬ ਵਿਧਾਨ ਸਭਾ ਅੰਦਰ ਬੋਲਦਿਆਂ ਬੋਧ ਗਯਾ ਦੇ ਮਹਾਂ ਬੁੱਧ ਵਿਹਾਰ ਦੀ ਮੁਕਤੀ ਲਈ ਚੱਲ ਰਹੇ ਅੰਦੋਲਨ ਦਾ ਸਮਰਥਨ ਕਰਨ ਅਤੇ ਬੁੱਧ ਪੂਰਨਿਮਾ ਦੀ ਸਰਕਾਰੀ ਛੁੱਟੀ ਕਰਨ ਦੀ ਮੰਗ ਰੱਖਣ ‘ਤੇ ਧੰਨਵਾਦ ਕੀਤਾ। ਪੰਜਾਬ ਕਮੇਟੀ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਤੇ ਦੇਵ ਸੁਮਨ ਯੂ.ਕੇ.ਨੇ ਬੋਧੀ ਭਾਈਚਾਰੇ ਵੱਲੋਂ ਵਿਧਾਇਕ ਡਾ.ਨਛੱਤਰ ਪਾਲ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਵਿਧਾਇਕ ਡਾ.ਨਛੱਤਰ ਪਾਲ ਵੱਲੋਂ ਪੰਜਾਬ ਵਿਧਾਨ ਸਭਾ ‘ਚ ਬੁੱਧ ਪੂਰਨਿਮਾ ਦੀ ਸਰਕਾਰੀ ਛੁੱਟੀ ਦੀ ਮੰਗ ਕਰਨਾ ਅਤੇ ਬੋਧ ਗਯਾ ਦੇ ਮਹਾਂ ਬੁੱਧ ਵਿਹਾਰ ਨੂੰ ਆਜ਼ਾਦ ਕਰਵਾਉਣ ਲਈ ਚੱਲ ਰਹੇ ਅੰਦੋਲਨ ਦਾ ਸਮਰਥਨ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੋਧੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਬੁੱਧ ਪੂਰਨਿਮਾ ਦੀ ਛੁੱਟੀ ਦਾ ਐਲਾਨ ਤਰੁੰਤ ਕਰੇ ਅਤੇ ਕੇਂਦਰ ਦੀ ਸਰਕਾਰ ਬੋਧ ਗਯਾ ਦਾ ਮਹਾਂ ਬੁੱਧ ਵਿਹਾਰ ਬੋਧੀ ਭਾਈਚਾਰੇ ਦੇ ਹਵਾਲੇ ਕਰਨ ਲਈ ਢੁਕਵੇਂ ਕਦਮ ਚੁੱਕੇ ਤਾਂ ਤਾਂ ਜੋ ਬਾਕੀ ਧਰਮਾਂ ਦੀ ਤਰ੍ਹਾਂ ਬੋਧੀਆਂ ਦੇ ਧਾਰਮਿਕ ਸਥਾਨਾਂ ਦਾ ਪ੍ਰਬੰਧ ਵੀ ਸਿਰਫ ਬੋਧੀਆਂ ਕੋਲ ਹੀ ਰਹੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *