ਪੰਜਾਬ ਸਰਕਾਰ ਦੇ ਚੌਥੇ ਬਜਟ ਵਿੱਚ ਵੀ ਔਰਤਾਂ ਦੇ ਪੱਲੇ ਨਿਰਾਸ਼ਾ ਪਈ : ਹਨੀ ਫੱਤਣਵਾਲਾ

Spread the love

ਸ੍ਰੀ ਮੁਕਤਸਰ ਸਾਹਿਬ, 28 ਮਾਰਚ ( ਪਰਗਟ ਸਿੰਘ ਰਹੂੜਿਆਂਵਾਲੀ )

ਬੀਤੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਚੋਥੇ ਬਜਟ ਵਿੱਚ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੱਕਾ ਹੋਇਆ ਹੈ ਤੇ ਪੰਜਾਬ ਦੇ ਲੋਕਾਂ ਦੇ ਨੂੰ ਇਹ ਬਜਟ ਬਿਲਕੁਲ ਵੀ ਪਸੰਦ ਨਹੀਂ ਹੈ ਕਿਉਂਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਇਸ ਬਜਟ ਵਿੱਚ ਕੁਝ ਵੀ ਨਹੀਂ ਦਿੱਤਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਅਤੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਉਹਨਾਂ ਕਿਹਾ ਕਿ ਐਨੇ ਘਾਟੇ ਵਾਲੇ ਬਜਟ ਪੇਸ਼ ਕਰਕੇ ਪੰਜਾਬ ਦੇ ਲੋਕਾਂ ਪੱਲੇ ਸਿਰਫ ਨਿਰਾਸ਼ਾ ਹੀ ਪਈ ਹੈ। ਉਹਨਾਂ ਕਿਹਾ ਕਿ ਰੋਜਾਨਾ ਦਿਨ ਦਿਹਾੜੇ ਕਤਲ, ਲੁੱਟਾਂ ਖੋਹਾਂ ਹੋ ਰਹੀਆਂ ਹਨ ਅਤੇ ਇਹ ਸਰਕਾਰ ਵਾਲੇ ਕਿਹੜੇ ਰੰਗਲੇ ਪੰਜਾਬ ਦੀ ਗੱਲ ਕਰਦੇ ਪਏ ਇਹ ਸਮਝ ਤੋਂ ਬਾਹਰ ਦੀ ਗੱਲ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਐਨੇ ਘਾਟੇ ਵਾਲਾ ਤੇ ਖਰਾਬ ਬਜਟ ਹੈ ਕਿ ਇਸ ਬਜਟ ਦੇ ਬਾਅਦ ਪੰਜਾਬ ਸਿਰ ਕਰਜੇ ਦੀ ਪੰਡ ਤਕਰੀਬਨ ਸਵਾ  4 ਲੱਖ ਕਰੋੜ ਹੋ ਗਈ ਹੈ। ਉਹਨਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ ਤੇ ਪੰਜਾਬ ਸਰਕਾਰ ਬਜਟ ਵਿੱਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਮੁੱਕਰ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਕਿਸਾਨਾਂ ਲਈ ਇਸ ਬਜਟ ਵਿੱਚ ਕੁਝ ਖਾਸ ਕੀਤਾ ਹੈ ਤੇ ਨਾ ਹੀ ਸਰਕਾਰ ਔਰਤਾਂ ਨਾਲ ਕੀਤਾ ਆਪਣਾ ਵਾਅਦਾ ਪੂਰ ਕਰ ਸਕੀ। ਉਹਨਾਂ ਕਿਹਾ ਕਿ ਅੰਕੜਿਆਂ ਜਰੀਏ ਸਿਰਫ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸਿਸ਼ ਕੀਤੀ ਗਈ ਹੈ ਜਿਸਦਾ ਅਸਲ ‘ਚ ਕੋਈ ਸਵਰੂਪ ਹੀ ਨਹੀਂ। ਅੰਤ ਵਿੱਚ ਹਨੀ ਫੱਤਣਵਾਲਾ ਨੇ ਸਰਕਾਰ ਦੇ ਬਜਟ ਨੂੰ ਲਿਫਾਫਾ ਬਜਟ ਕਰਾਰ ਦਿੰਦਿਆ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਲੋਕਾਂ ਨੂੰ ਵੱਡੇ ਸੁਪਨੇ ਦਿਖਾ ਕੇ ਸੱਤਾ ਵਿੱਚ ਆਈ ਸੀ ਪਰ ਅੱਜ ਇਹ ਹਾਲ ਹੈ ਕਿ ਸਰਕਾਰ ਦੇ ਇਸ ਬਜਟ ਤੋਂ ਬਾਅਦ ਪੰਜਾਬ ਸਿਰ ਕਰਜਾ 4,17,136 ਕਰੋੜ ਹੋ ਜਾਵੇਗਾ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *