ਦਸਮੇਸ਼ ਸਕੂਲ ਬਿਲਾਸਪੁਰ ਵਿਖੇ ਲਗਾਇਆ ਮੈਡੀਕਲ ਚੈੱਕਅਪ ਕੈਂਪ

Spread the love

ਨਿਹਾਲ ਸਿੰਘ ਵਾਲਾ, 28 ਮਾਰਚ ( ਮਨਪ੍ਰੀਤ ਸਿੰਘ ਮੋਨੂੰ )-ਮਿਆਰੀ ਸਿੱਖਿਆ ਅਤੇ ਸਮਾਜ ਸੇਵਾ ਪ੍ਰਤੀ ਸੁਹਿਰਦ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਮੁਫਤ ਚੈਕਅੱਪ ਕੈਂਪ ਦੌਰਾਨ ਏ ਵਨ ਲੈਬਾਰਟਰੀ ਬਰਨਾਲਾ ਦੀ ਤਰਫ਼ੋਂ ਸੀਨੀਅਰ ਲੈਬ ਤਕਨੀਸ਼ੀਅਨ ਰਾਜਦੀਪ ਸਿੰਘ ਢਿੱਲੋਂ ਅਤੇ ਮਨਿਕ ਸ਼ਰਮਾ ਦੀ ਮਾਹਿਰ ਟੀਮ ਨੇ ਬਲੱਡ ਗਰੁੱਪ, ਬਲੱਡ ਪ੍ਰੈਸ਼ਰ, ਸੂਗਰ, ਯੂਰਿਕ ਐਸਡ ਸਮੇਤ ਸਾਰੇ ਅਹਿਮ ਟੈਸਟ ਬਿਲਕੁਲ ਮੁਫ਼ਤ ਕੀਤੇ। ਇਸ ਕੈਂਪ ਦਾ ਉਦਘਾਟਨ ਕਰਨ ਸਮੇਂ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਬਦਲੀ ਹੋਈ ਜੀਵਨ ਸ਼ੈਲੀ ਕਾਰਨ ਸਾਡਾ ਸਮਾਜ ਵੱਖ ਵੱਖ ਤਰ੍ਹਾਂ ਦੀਆਂ ਬਿਮਾਰੀਆਂ ਦੀ ਗ੍ਰਿਫ਼ਤ ਵਿੱਚ ਆ ਚੁੱਕਿਆ ਹੈ। ਸਮੇਂ ਸਿਰ ਸਰੀਰ ਦੀ ਜਾਂਚ ਕਰਵਾਉਣ ਨਾਲ ਲੱਗਣ ਵਾਲੀਆਂ ਬਿਮਾਰੀਆਂ ਦਾ ਮੁੱਢਲੀ ਸਟੇਜ ਤੇ ਪਤਾ ਲੱਗਣ ਸਦਕਾ ਉਨ੍ਹਾਂ ਦਾ ਢੁਕਵਾਂ ਇਲਾਜ ਸੰਭਵ ਹੋ ਜਾਂਦਾ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਸੰਸਥਾ ਵੱਲੋਂ ਸਮੇਂ ਸਮੇਂ ਮੈਡੀਕਲ ਚੈੱਕਅਪ ਕੈਂਪ ਲਗਾਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਦੀ ਸਿਹਤ ਜਾਂਚ ਕਰਨ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸਕੂਲ ਪ੍ਰਬੰਧਕ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਪ੍ਰਤੀ ਵਿੱਦਿਅਕ ਅਦਾਰਿਆਂ ਨੂੰ ਆਪਣੇ ਬਣਦੇ ਫ਼ਰਜ਼ ਨਿਭਾਉਣੇ ਚਾਹੀਦੇ ਹਨ। ਸਾਡੀ ਕੋਸ਼ਿਸ਼ ਹੈ ਕਿ ਅਜਿਹੇ ਕੈਂਪ ਲਗਾਕੇ ਤੰਦਰੁਸਤ ਅਤੇ ਨਰੋਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕੀਏ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ, ਪੁਸ਼ਪਾ ਦੇਵੀ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਅਜਿਹੇ ਕੈਂਪਾਂ ਦਾ ਪਿੰਡਾਂ ਦੇ ਆਮ ਅਤੇ ਸਾਧਨਹੀਣ ਲੋਕਾਂ ਨੂੰ ਵੱਡਾ ਫ਼ਾਇਦਾ ਹੁੰਦਾ ਹੈ। ਇਸ ਕੈਂਪ ਦੀ ਸਫ਼ਲਤਾ ਵਿੱਚ ਸਮੁੱਚੇ ਸਟਾਫ਼ ਨੇ ਸਰਗਰਮ ਭੂਮਿਕਾ ਨਿਭਾਈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *