ਸੀ.ਜੀ.ਐਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਕੱਢੀ ਗਈ।

Spread the love

ਸੀ.ਜੀ.ਐਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਵੱਲੋਂ ਪਿੰਡ ਮੋਹਲਾਂ ਵਿੱਚ ਨਸ਼ਿਆਂ ਖਿਲਾਫ ਇੱਕ ਰੈਲੀ ਕੱਢੀ ਗਈ। ਜਿਸ ਵਿਚ 100 ਵਿਦਿਆਰਥੀਆਂ ਨੇ ਭਾਗ ਲਿਆ। ਇਸ ਰੈਲੀ ਦਾ ਮਕਸਦ ਸਮਾਜ ਦੀਆਂ ਕੁਰੀਤੀਆਂ ਨੂੰ ਖਤਮ ਕਰਨਾ ਸੀ।

ਰੈਲੀ ਨੂੰ ਸੰਬੋਧਨ ਕਰਦਿਆਂ ਸੀ.ਜੀ.ਐਮ. ਕਾਲਜ ਮੋਹਲਾ ਦੇ ਚੇਅਰਮੈਨ ਸਤਪਾਲ ਮੋਹਲਾਂ ਅਤੇ ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਸਮਾਜ ਵਿਚ ਨਸ਼ਾ ਹਰ ਦੂਜੇ ਘਰ ਵਿਚ ਦਸਤਕ ਦੇ ਚੁੱਕਾ ਹੈ, ਇਸ ਦੁਖਾਂਤ ਨੂੰ ਸਖਤੀ ਨਾਲ ਖਤਮ ਨਹੀ ਕੀਤਾ ਜਾ ਸਕਦਾ, ਜਦੋ ਤੱਕ ਲੋਕ ਚੇਤਨਾ ਵਿੱਚ ਇਸਦੇ ਬੁਰੇ ਲੱਛਣ ਨਾ ਦੱਸੇ ਜਾਣ। ਅੱਜ ਗੋਦ ਲਏ ਹੋਏ ਪਿੰਡ ਮੋਹਲਾਂ ਵਿੱਚ ਐਨ.ਐਸ.ਐਸ. ਯੂਨਿਟ ਅਤੇ ਰੈਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਸਾਂਝੇ ਰੂਪ ਵਿੱਚ ਪਿੰਡ ਵਾਸੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਅਤੇ ਅੱਗੇ ਤੋਂ ਨਸ਼ਾ ਨਾ ਕਰਨ ਦੀ ਅਪੀਲ ਵੀ ਕੀਤੀ। ਵਿਦਿਆਰਥੀਆਂ ਨੇ ਆਪਣੀ ਰੈਲੀ ਵਿੱਚ ਵੱਖ-ਵੱਖ ਮਾਟੋਂ ਲਿਖੇ ਹੋਏ ਸਨ, ਜੋ ਸੰਦੇਸ਼ ਦਿੰਦੇ ਸਨ ਕਿ ਨਸ਼ਾ ਮਨੁੱਖੀ ਜੀਵਨ ਲਈ ਸਭ ਤੋਂ ਘਾਤਕ ਹੈ। ਇਸ ਨਾਲ ਵਿਅਕਤੀ ਆਪਣਾ ਸਾਰਾ ਕੁਝ ਗਵਾ ਲੈਂਦਾ ਹੈ ਤੇ ਉਸਦੀ ਆਪਣੀ ਉਮਰ ਵੀ ਘੱਟ ਜਾਂਦੀ ਹੈ। ਇਸ ਰੈਲੀ ਦੀ ਅਗਵਾਈ ਐਨ.ਐਸ.ਐਸ. ਇੰਚਾਰਜ ਪ੍ਰੋ. ਗਗਨਦੀਪ ਸਿੰਘ ਨੇ ਕੀਤੀ ਅਤੇ ਰੈਲੀ ਵਿੱਚ ਪ੍ਰੋ. ਸੁਮਨ ਗਾਂਧੀ, ਪ੍ਰੋ. ਮਨਦੀਪ ਕੋਰ ਅਤੇ ਪ੍ਰੋ. ਜਗਮੀਤ ਸਿੰਘ ਨੇ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ। ਕਾਲਜ ਮੈਨੇਜਮੈਂਟ ਕਮੇਟੀ ਮੈਬਰ ਨਵਜੀਤ ਮੋਹਲਾਂ, ਜਗਤਾਰ ਬਰਾੜ ਅਤੇ ਰਾਜ ਕੁਮਾਰ ਜੀ ਨੇ ਇਸ ਰੈਲੀ ਦੀ ਸਲਾਘਾ ਕੀਤੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *