ਸਰਕਾਰੀ ਸਕੂਲ ਪਿੰਡ ਬਕੈਣ ਵਾਲਾ ਵਿਖੇ ਨਤੀਜੇ ਘੋਸ਼ਣਾ ਦਿਵਸ ਮਨਾਇਆ ਗਿਆ

Spread the love

ਪੱਟੀ ਸਦੀਕ, 29 ਮਾਰਚ (ਬਲਕਰਨ ਸਿੰਘ ਮਸ਼ਾਲ)- ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਕੈਣ ਵਾਲਾ ਵਿਖੇ ਸਾਲਾਨਾ ਸਮਾਗਮ ਅਤੇ ਨਤੀਜਾ ਘੋਸ਼ਣਾ ਦਿਵਸ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਸਲਾਨਾ ਸਮਾਗਮ ਦੇ ਮੁੱਖ ਮਹਿਮਾਨ ਗ੍ਰਾਮ ਪੰਚਾਇਤ ਬਕੈਣ ਵਾਲਾ ਦੇ ਸਰਪੰਚ ਸੋਹਨ ਦੀਪ ਕੌਰ, ਮੈਂਬਰ ਪੰਚਾਇਤ ਅਤੇ ਉਨ੍ਹਾਂ ਨਾਲ ਵਿਸ਼ੇਸ਼ ਰੂਪ ਵਿੱਚ ਪੁੱਜੇ ਸਰਪੰਚ ਜਸਵੀਰ ਸਿੰਘ ਪੰਚਾਇਤ ਢਾਣੀ ਬਕੈਣ ਵਾਲਾ ਨੇ ਆਪਦੇ ਕਰ ਕਮਲਾਂ ਨਾਲ ਕੀਤੀ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜੱਜ ਸਿੰਘ ਅਤੇ ਉਨ੍ਹਾਂ ਦੇ ਨਾਲ ਸਮੁੱਚੀ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਵੀ ਹਾਜ਼ਰ ਰਹੇ। ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਨਾਲ ਕੀਤੀ ਗਈ। ਸਟੇਜ ਸੰਭਾਲਨ ਦੀ ਸੇਵਾ ਮੈਡਮ ਦੀਕਸ਼ਾ ਬਤਰਾ ਅਤੇ ਮੈਡਮ ਸੁਨੀਤਾ ਰਾਣੀ ਨੇ ਕੀਤੀ। ਸਕੂਲ ਪ੍ਰਿੰਸੀਪਲ ਮੈਡਮ ਰਚਨਾ ਜੁਨੇਜਾ ਵੱਲੋਂ ਸਰਪੰਚ, ਚੇਅਰਮੈਨ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ਗਿਆ ਅਤੇ ਸਾਲ 2024-25 ਦੌਰਾਨ ਸਕੂਲ ਵਿਦਿਆਰਥੀਆਂ ਵੱਲੋਂ ਮਾਰੀਆਂ ਗਈਆਂ ਮੱਲਾਂ ਅਤੇ ਸਕੂਲ ਦੀ ਪ੍ਰਗਤੀ ਰਿਪੋਰਟ ਪੜ੍ਹੀ ਗਈ। ਇਸ ਤੋਂ ਬਾਅਦ ਸਕੂਲ ਦੇ ਗਾਈਡ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਤਿਆਰ ਕਰਵਾਈਆਂ ਗਈਆਂ ਆਈਟਮਾਂ ਸਮੀ, ਗਿੱਧਾ, ਕੁੱਚੀਪੁੜੀ ਡਾਂਸ, ਗੀਤ ਗਾਇਨ ਅਤੇ ਦੋ ਸੋਲੋ ਡਾਂਸ ਦੀ ਪੇਸ਼ਕਾਰੀ ਵਿਦਿਆਰਥੀਆਂ ਵੱਲੋਂ ਬਾਖੂਬੀ ਕੀਤੀ ਗਈ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਦਾ ਨਾਨ-ਬੋਰਡ ਜਮਾਤਾਂ ਦਾ ਨਤੀਜਾ ਵੀ ਘੋਸ਼ਿਤ ਕੀਤਾ ਗਿਆ। ਇਸ ਨਤੀਜੇ ਵਿੱਚ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਪੰਚ,ਚੇਅਰਮੈਨ, ਪ੍ਰਿੰਸੀਪਲ ,ਅਧਿਆਪਕਾਂ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸਨਮਾਨਿਤ ਕੀਤਾ ਗਿਆ। ਅਧਿਆਪਕਾਂ ਅਤੇ ਵੱਖ-ਵੱਖ ਬੁਲਾਰਿਆਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਵਿੱਚ ਧਿਆਨ ਲਗਾਉਂਦੇ ਹੋਏ ਉੱਚ ਅਹੁਦਿਆਂ ਤੱਕ ਪਹੁੰਚਣ ਦੀ ਅਪੀਲ ਵੀ ਕੀਤੀ ਗਈ। ਇਸ ਸਾਰੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਸਕੂਲ ਦੇ ਸਮੂਹ ਅਧਿਆਪਕਾਂ ਦੀ ਦਿਨ ਰਾਤ ਦੀ ਮਿਹਨਤ ਰੰਗ ਲਿਆਈ। ਸਮੂਹ ਪਿੰਡ ਵਾਸੀਆਂ ਵੱਲੋਂ ਇਸ ਸਮਾਗਮ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਅਜਿਹੇ ਪ੍ਰੋਗਰਾਮ ਸਕੂਲ ਵਿੱਚ ਹੋਰ ਵੀ ਹੁੰਦੇ ਰਹਿਣ ਇਸ ਦੀ ਪੁਰਜੋਰ ਮੰਗ ਸਕੂਲ ਪ੍ਰਿੰਸੀਪਲ ਤੋਂ ਕੀਤੀ ਗਈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *