ਸ਼ਹੀਦ ਬਾਬਾ ਹਰਦਿਆਲ ਜੀ ਸੇਵਾ ਸਿਮਰਨ ਕੇਂਦਰ ਸੁਭਾਸ਼ ਨਗਰ ਫਗਵਾੜਾ ਵਿਖੇ ਯਾਦਗਾਰੀ ਸਮਾਗਮ ਕਰਵਾਇਆ ਗਿਆ

Spread the love

ਫਗਵਾੜਾ 30 ਮਾਰਚ (ਪ੍ਰੀਤ ਕੌਰ ਪ੍ਰੀਤੀ ) ਸ਼ਹੀਦ ਬਾਬਾ ਹਰਦਿਆਲ ਜੀ ਸੇਵਾ ਸਿਮਰਨ ਕੇਂਦਰ ਗਲੀ ਨੰਬਰ 2 ਸੁਭਾਸ਼ ਨਗਰ, ਫਗਵਾੜਾ ਵਿਖੇ ਹਫਤਾਵਰੀ , ਭਾਈ ਅਮਰੀਕ ਸਿੰਘ ਜੀ ਦੀ ਯਾਦ ਵਿੱਚ   30 ਮਾਰਚ 2025 ਦਿਨ ਐਤਵਾਰ ਨੂੰ ਸਵੇਰੇ ਅੱਠ ਵਜੇ ਤੋਂ ਦੁਪਿਹਰ 12-00  ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਗਿਆ। ਸੇਵਾ ਸਿਮਰਨ ਕੇਂਦਰ ਦੇ ਸੇਵਾਦਾਰ ਭਾਈ ਚਰਨਪ੍ਰੀਤ ਸਿੰਘ ਜੀ ਨੇ  ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰੂ ਦਰ ਘਰ ਦੇ ਸੇਵਕ ਲੇਟ ਸ.ਅਮਰੀਕ  ਸਿੰਘ ਦੀ ਯਾਦ ਵਿੱਚ ਇਹ ਸਮਾਗਮ ਕਰਵਾਇਆ ਗਿਆ।  ਜਿਸ ਵਿੱਚ ਸਹਿਜ ਪਾਠ  ਜੀ  ਦੇ ਭੋਗ ਪਾਏ ਗਏ।  ਉਪਰੰਤ ਬੀਬੀ ਸਾਹਿਬ ਕੌਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਦੁਆਰਾ  ਅਨੰਦਮਈ ਕੀਰਤਨ ਰਾਹੀਂ ਸੰਗਤਾਂ ਨੂੰ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਗਿਆ। ਉਪਰੰਤ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ ਗਿਆ। ਭਾਈ ਸਾਹਿਬ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਬਾਬਾ ਹਰਦਿਆਲ ਸਿੰਘ ਸੇਵਾ ਸਿਮਰਨ ਕੇਂਦਰ ਵਿੱਚ ਹਰ ਹਫ਼ਤੇ ਐਤਵਾਰ ਨੂੰ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *