ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਲਾਨਾ ਨਤੀਜਾ ਐਲਾਨਿਆ

Spread the love

ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਲਾਨਾ ਨਤੀਜਾ ਐਲਾਨਿਆ

ਜੈਤੋ ,30 ਮਾਰਚ (ਰਘੂਨੰਦਨ ਪਰਾਸ਼ਰ ): ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦਾ ਨਰਸਰੀ ਜਮਾਤ ਤੋਂ ਨੌਵੀਂ ਜਮਾਤ ਤੱਕ  ਨਾਨ ਬੋਰਡ ਜਮਾਤਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਮੈਡਲਾਂ ਅਤੇ ਸਨਮਾਨ ਚਿੰਨਾਂ ਦੇ ਨਾਲ ਸਕੂਲ ਦੇ ਚੇਅਰਮੈਨ ਸਰਦਾਰ ਹਰਜਿੰਦਰ ਸਿੰਘ ਧਾਲੀਵਾਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸੇਠੀ ਜੀ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਨਤੀਜਿਆਂ ਨੂੰ ਲੈਕੇ ਸਕੂਲ ਸਟਾਫ ਬੱਚੇ ਅਤੇ ਮਾਤਾ ਪਿਤਾ ਬਹੁਤ ਹੀ ਉਤਸਾਹਿਤ ਸਨ। ਸ਼ਾਨਦਾਰ ਨਤੀਜਿਆਂ ਕਰਕੇ ਡਾਕਟਰ ਚਰਨਜੀਤ ਸਿੰਘ, ਸਰਦਾਰ ਹਰਜਿੰਦਰ ਸਿੰਘ ਧਾਲੀਵਾਲ ਅਤੇ ਸ੍ਰੀਮਤੀ ਸੋਨੀਆ ਸੇਠੀ ਜੀ ਵੱਲੋਂ ਸਾਰੇ ਸਟਾਫ ਨੂੰ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਕਿਉਂਕਿ ਇੱਕ ਬੱਚੇ ਦੀ ਕਾਮਯਾਬੀ ਦੇ ਪਿੱਛੇ ਉਸ ਬੱਚੇ ਦੀ ਮਿਹਨਤ ਉਸਦੇ ਅਧਿਆਪਕਾਂ ਦੀ ਤਨਦੇਹੀ ਅਤੇ ਉਹਨਾਂ ਦੇ ਮਾਪਿਆਂ ਦੇ ਸੁਪਨੇ ਹੁੰਦੇ ਹਨ। ਬੱਚੇ ਦੀ ਕਾਮਯਾਬੀ ਨੂੰ ਦੇਖਕੇ ਸਭ ਤੋਂ ਜਿਆਦਾ ਖੁਸ਼ੀ ਉਸਨੂੰ ਪੜਾਉਣ ਵਾਲੇ ਅਧਿਆਪਕਾਂ ਨੂੰ ਅਤੇ ਮਾਪਿਆਂ ਨੂੰ ਹੁੰਦੀ ਹੈ। ਅੱਜ ਪੂਰਾ ਦਿਨ ਸਕੂਲ ਦੇ ਵਿੱਚ ਨਤੀਜਿਆਂ ਲਈ ਮਾਪਿਆਂ ਅਤੇ ਬੱਚਿਆਂ ਦੀ ਗਹਿਮਾ ਗਹਿਮੀ ਰਹੀ। ਇਸ ਮੌਕੇ ਕੋਆਰਡੀਨੇਟਰ ਸ਼੍ਰੀਮਤੀ ਅਮਰਜੀਤ ਕੌਰ ਗਗਨਦੀਪ ਕੌਰ ਅਤੇ ਸਮੂਹ ਸਟਾਫ ਮੌਜੂਦ ਸਨ।

ਕੈਪਸਨ – ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ ਪੁਜੀਸ਼ਨਾਂ ਹਾਸਲ ਕਰਨ  ਵਾਲੇ ਵਿਦਿਆਰਥੀ ਤੇ ਹੋਰ। (ਪਰਾਸ਼ਰ )a

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *