ਅਮਿੱਟ ਪੈੜਾਂ ਛੱਡ ਗਿਆ ਸਰਕਾਰੀ ਹਾਈ ਸਕੂਲ, ਚੁੱਘੇ ਖੁਰਦ ਦਾ ਸਲਾਨਾ ਸਮਾਗਮ

Spread the love

ਬਠਿੰਡਾ 30 ਮਾਰਚ (ਐੱਸ ਐੱਸ ਰਾਹੀ):

ਬੀਤੇ ਦਿਨੀਂ ਸਰਕਾਰੀ ਹਾਈ ਸਕੂਲ, ਚੁੱਘੇ ਖੁਰਦ ਵਿਖੇ ਹੈੱਡ ਮਿਸਟ੍ਰੈਸ ਸ਼੍ਰੀਮਤੀ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਲਾਨਾ ਸਮਾਗਮ ਅਤੇ ਸਾਬਕਾ ਵਿਦਿਆਰਥੀ ਮਿਲਣੀ ਦਾ ਸਫ਼ਲ ਆਯੋਜਨ ਕੀਤਾ ਗਿਆ ।ਇਸ ਸਮਾਗਮ ਵਿੱਚ ਮੰਜੂ ਰਾਣੀ,ਪ੍ਰਿੰਸੀਪਲ ਸ.ਸ.ਸ.ਸ.ਚੁੱਘੇ ਕਲਾਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅੱਜ-ਕੱਲ੍ਹ ਵੱਖ-ਵੱਖ ਖੇਤਰਾਂ ਵਿੱਚ ਆਪਣਾ ਨਾਮ ਕਮਾ ਰਹੇ ਸੰਸਥਾ ਦੇ ਪੁਰਾਣੇ ਵਿਦਿਆਰਥੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦਾ ਆਗਾਜ਼ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਇੱਕ ਸੁਆਗਤੀ ਗੀਤ ਨਾਲ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਜਿਵੇਂ ਕੋਰੀਓਗ੍ਰਾਫੀ,ਨਾਟਕ,ਹਰਿਆਣਵੀ ਨਾਚ ਅਤੇ ਪੰਜਾਬੀ ਨਾਚ ਆਦਿ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਮੰਚ ਸੰਚਾਲਕ ਦੀ ਭੂਮਿਕਾ  ਸ਼ਸ਼ੀ ਬਾਲਾ,ਮੈਥ ਮਿਸਟ੍ਰੈਸ ਦੁਆਰਾ ਬਾਖ਼ੂਬੀ ਨਿਭਾਈ ਗਈ। ਸਰਕਾਰੀ ਹਾਈ ਸਕੂਲ,ਤਿਉਣਾ ਦੇ ਹੈੱਡ ਮਿਸਟ੍ਰੈਸ ਸ਼੍ਰੀਮਤੀ ਅਮਨਦੀਪ ਕੌਰ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਤੋਂ ਸ਼੍ਰੀ ਰਾਜੇਸ਼ ਕੁਮਾਰ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਏ ।ਇਸ ਮੌਕੇ ਸਕੂਲ ਦੇ ਸਲਾਨਾ ਮੈਗਜ਼ੀਨ “ਅਲਫ਼ਾਜ਼” ਦਾ ਲੜੀਵਾਰ ਦੂਜਾ ਅੰਕ ਪਾਠਕਾਂ ਦੇ ਰੂ-ਬਰੂ ਕੀਤਾ ਗਿਆ ।ਮੌਕੇ ਤੇ ਪਹੁੰਚੇ ਸੰਸਥਾ ਦੇ ਪੁਰਾਣੇ ਅਧਿਆਪਕ ਅਤੇ ਵਿਦਿਆਰਥੀਆਂ ਨੇ ਆਪਣੇ ਪੁਰਾਣੇ ਤਜ਼ਰਬੇ ਅਤੇ ਮਨ ਦੇ ਵਲਵਲੇ ਖੁੱਲ੍ਹ ਕੇ ਸਾਂਝੇ ਕੀਤੇ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ.ਸੁਖਜਿੰਦਰ ਸਿੰਘ ਅਤੇ ਪਿੰਡ ਦੇ ਸਰਪੰਚ.ਬੂਟਾ ਸਿੰਘ ਨੇ ਵੀ ਮੌਕੇ ਤੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਤੋਂ ਇਲਾਵਾ ਜਨਕ ਰਾਜ(ਰਿਟਾ. ਲੈਕਚਰਾਰ),ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਪੰਚਾਇਤ ਮੈਂਬਰ ਵੀ ਇਸ ਸਮਾਗਮ ਵਿੱਚ ਮੌਜੂਦ ਰਹੇ। ਸਮਾਗਮ ਦੌਰਾਨ ਸੈਸ਼ਨ 2024-25 ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ।

ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਦੇਵਿੰਦਰਪਾਲ ਕੌਰ ਸਿੱਧੂ,ਸੀਮਾ ਰਾਣੀ,ਕਿਰਨਜੀਤ ਕੌਰ,ਛਿੰਦਰਪਾਲ ਕੌਰ,ਬਲਜੀਤ ਕੌਰ,ਸੁਧੀਰ ਕੁਮਾਰ,ਸੁਖਮ ਸਿੰਘ ਅਤੇ ਗੁਰਦੀਪ ਸਿੰਘ ਦਾ ਅਹਿਮ ਯੋਗਦਾਨ ਰਿਹਾ।

        ਸਮਾਗਮ ਦੇ ਅੰਤ ਵਿੱਚ ਸਕੂਲ ਮੁਖੀ ਮੈਡਮ ਗੁਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਦੇ ਪੂਰੇ ਸਟਾਫ਼ ਨੂੰ ਉਹਨਾਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ।

 

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *