ਇਸ ਤੋਂ ਇਲਾਵਾ 8.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ 5.87 ਕਰੋੜ ਰੁਪਏ ਤੋਂ ਵੱਧ ਨਕਦੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ 51 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਨਾਜਾਇਜ਼ ਕਬਜ਼ਾ ਕਰਕੇ ਇਹ ਮਕਾਨ ਬਣਾਏ ਸਨ। ਇਸ ਤੋਂ ਇਲਾਵਾ ਪੁਲੀਸ ਮੁਕਾਬਲੇ ਵਿੱਚ 52 ਤਸਕਰ ਜ਼ਖ਼ਮੀ ਹੋ ਗਏ।ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕਲਪ ਲਿਆ ਹੈ ਕਿ ਉਹ ਪੰਜਾਬ ਵਿੱਚੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣਗੇ। ਅਰੋੜਾ ਨੇ ਪਿਛਲੀ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਤਿੰਨੋਂ ਪਾਰਟੀਆਂ ‘ਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਮੱਗਲਰਾਂ ਨੂੰ ਸਰਪ੍ਰਸਤੀ ਦਿੱਤੀ, ਜਿਸ ਕਾਰਨ ਪੰਜਾਬ ‘ਚ ਨਸ਼ਾ ਵੱਡੇ ਪੱਧਰ ‘ਤੇ ਫੈਲਿਆ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਪਰੇਸ਼ਨ ਦੌਰਾਨ ਕੀਤੀ ਗਈ ਸਖ਼ਤੀ ਕਾਰਨ ਨਸ਼ਾ ਤਸਕਰ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਫ਼ਰਾਰ ਹੋ ਗਏ ਹਨ। ਕਈ ਨਸ਼ਾ ਤਸਕਰ ਫੜੇ ਗਏ ਹਨ ਅਤੇ ਕਈ ਨਸ਼ਾ ਤਸਕਰ ਪੁਲਿਸ ਮੁਕਾਬਲਿਆਂ ਵਿਚ ਜ਼ਖਮੀ ਵੀ ਹੋਏ ਹਨ। ਇਸ ਦੇ ਨਾਲ ਹੀ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਤੋਂ ਹੋਣ ਵਾਲੀ ਨਸ਼ਾ ਤਸਕਰੀ ‘ਚ ਭਾਰੀ ਕਮੀ ਆਈ ਹੈ ਕਿਉਂਕਿ ਪਾਕਿਸਤਾਨ ਦੇ ਨਸ਼ਾ ਤਸਕਰਾਂ ਨੂੰ ਇੱਥੇ ਆਪਣਾ ਨਸ਼ਾ ਚੁੱਕਣ ਵਾਲਾ ਕੋਈ ਨਹੀਂ ਲੱਭਦਾ ਅਤੇ ਜੇਕਰ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਪੁਲਸ ਤੁਰੰਤ ਉਸ ਨੂੰ ਫੜ ਲੈਂਦੀ ਹੈ, ਜਿਸ ਕਾਰਨ ਸਪਲਾਈ ਚੇਨ ਟੁੱਟ ਗਈ ਹੈ।ਅਰੋੜਾ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਲਈ ਕਿਹਾ ਅਤੇ ਕਿਹਾ ਕਿ ਜਦੋਂ ਅਸੀਂ ਸਾਰੇ ਰਲ ਕੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਾਂਗੇ ਤਾਂ ਹੀ ਪੰਜਾਬ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾ ਸਕਦਾ ਹੈ।Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…
Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

