ਆਦਮਪੁਰ ਤੋਂ ਮੁੰਬਈ ਲਈ ਰੋਜ਼ਾਨਾ ਉਡਾਣ 5 ਜੂਨ ਤੋਂ

Spread the love

ਜਲੰਧਰ 31 ਮਾਰਚ (ਅਮ੍ਰਿੰਤਪਾਲ ਸਿੰਘ): ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ 5 ਜੂਨ ਤੋਂ ਸ਼ੁਰੂ ਹੋਵੇਗੀ। ਇਸ ਦਾ ਸਭ ਤੋਂ ਵੱਧ ਫਾਇਦਾ ਦੁਆਬਾ ਤੇ ਹਿਮਾਚਲ ਦੇ ਲੋਕਾਂ ਨੂੰ ਹੋਵੇਗਾ। ਪੰਜ ਸਾਲਾਂ ਬਾਅਦ ਆਦਮਪੁਰ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ ਹੋ ਰਹੀ ਹੈ। ਇਸ ਦੀ ਸ਼ੁਰੂਆਤ ਏਅਰਲਾਈਨ ਇੰਡੀਗੋ ਵੱਲੋਂ ਕੀਤੀ ਜਾ ਰਹੀ ਹੈ। ਇਹ ਉਡਾਣ ਹਫ਼ਤੇ ‘ਚ ਸੱਤ ਦਿਨ ਮੁੰਬਈ ਤੋਂ ਆਦਮਪੁਰ ਤੇ ਆਦਮਪੁਰ ਤੋਂ ਮੁੰਬਈ ਜਾਵੇਗੀ।ਮੁੰਬਈ ਤੋਂ ਫਲਾਈਟ ਸ਼ਾਮ ਕਰੀਬ 4.25 ਵਜੇ ਆਵੇਗੀ। ਆਦਮਪੁਰ ਹਵਾਈ ਅੱਡੇ ‘ਤੇ 35 ਮਿੰਟ ਰੁਕਣ ਤੋਂ ਬਾਅਦ ਇਹ ਸ਼ਾਮ 5 ਵਜੇ ਮੁੜ ਮੁੰਬਈ ਲਈ ਉਡਾਣ ਭਰੇਗੀ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *