ਪਿੰਡ ਨਾਥਪੁਰਾ ਵਿਖੇ ਗ੍ਰਾਮ ਸਭਾ ਦਾ ਇਜਲਾਸ ਦੌਰਾਨ ਕੀਤੀਆ ਵਿਚਾਰਾ

Spread the love

ਬਠਿੰਡਾ, 31 ਮਾਰਚ (ਰਾਮ ਸਿੰਘ ਕਲਿਆਣ) ਬਲਾਕ ਨਥਾਣਾ ਦੇ ਪਿੰਡ ਨਾਥਪੁਰਾ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਪ੍ਰਭਜੋਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਏਪੀਓ ਮਗਨਰੇਗਾ ਮਲਕੀਤ ਸਿੰਘ ਦੀ ਅਗਵਾਈ ਵਿੱਚ ਸਰਪੰਚ ਸੁਖਵੀਰ ਕੌਰ ਅਤੇ ਗਰਾਮ ਰੋਜਗਾਰ ਸੇਵਕ ਰਾਜਵੀਰ ਸਿੰਘ ਦੀ ਹਾਜ਼ਰੀ ਵਿੱਚ ਪਿੰਡ ਦੇ ਵਿਕਾਸ ਕੰਮਾਂ ਲਈ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ।ਇਸ ਮੌਕੇ ਸਰਪੰਚ ਸੁਖਵੀਰ ਕੌਰ ਨੇ ਦੱਸਿਆ ਕਿ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਪਿੰਡ ਦੀਆਂ ਗਲੀਆਂ ਵਿੱਚ ਇੰਟਲਾਕ ਟਾਇਲ, ਛੱਪੜਾਂ ਦੀ ਸਫਾਈ ,ਗੰਦੇ ਪਾਣੀ ਦੀ ਨਕਾਸੀ, ਪਿੰਡ ਵਿੱਚ ਖੇਡ ਗਰਾਊਂਡ, ਹਰਿਆਲੀ ਲਈ ਰੁੱਖ ਲਗਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ

ਇਸ ਮੌਕੇ ਉਨਾਂ ਨੇ ਸਮੂਹ ਨਗਰ ਨਿਵਾਸੀਆਂ ਪਾਸੋਂ ਵੀ ਸਹਿਯੋਗ ਦੀ ਵੀ ਮੰਗ ਕੀਤੀ।ਇਸ ਮੌਕੇ ਬਲਵੀਰ ਸਿੰਘ ਪੰਚ,ਬਸੰਤ ਸਿੰਘ ਪੰਚ, ਬੂਟਾ ਸਿੰਘ ਪੰਚ,ਜਗਸੀਰ ਸਿੰਘ ਪੰਚ, ਵੀਰਪਾਲ ਕੌਰ ਪੰਚ, ਮਨਦੀਪ ਕੌਰ ਪੰਚ,ਸਿੰਦਰਪਾਲ ਸਿੰਘ ਜੇਈ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਹੋਏ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *