ਜਿਲ੍ਹਾ ਪੁਲਿਸ ਮੁਖੀ ਵੱਲੋਂ ਸਮੂਹ ਗਜਟਿਡ ਅਫਸਰਾਂ ਅਤੇ ਮੁੱਖ ਅਫਸਰਾਨ ਥਾਣਾ ਨੂੰ ਸਵੇਰੇ 10:00 ਤੋਂ ਦੁਪਿਹਰ 02:00 ਵਜੇ ਤੱਕ ਆਪਣੇ ਦਫਤਰ ਹਾਜ਼ਰ ਰਹਿ ਕੇ ਪਬਲਿਕ ਦੀਆਂ ਸ਼ਿਕਾਇਤਾਂ ਸੁਣਨ ਦੇ ਆਦੇਸ਼

Spread the love

ਸ਼੍ਰੀ ਮੁਕਤਸਰ ਸਾਹਿਬ( ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) ਜਿਲ੍ਹਾ ਪੁਲਿਸ ਮੁਖੀ ਸ਼੍ਰੀ ਅਖਿਲ ਚੌਧਰੀ, ਆਈ.ਪੀ.ਐਸ. ਵੱਲੋਂ ਨਸ਼ਿਆਂ ਦੇ ਖਾਤਮੇ, ਮਾੜੇ ਅਨਸਰਾਂ ਨੂੰ ਕਾਬੂ ਕਰਨ, ਅਤੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ, ਆਮ ਪਬਲਿਕ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ, ਜਿਲ੍ਹਾ ਪੁਲਿਸ ਮੁਖੀ ਵੱਲੋਂ ਜਿਲ੍ਹੇ ਵਿੱਚ ਤਾਇਨਾਤ ਸਾਰੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰਾਨ ਥਾਣਾ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣੇ ਦਫ਼ਤਰ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਉਪਰਾਲਾ ਪੁਲਿਸ ਅਤੇ ਪਬਲਿਕ ਵਿਚਕਾਰ ਭਰੋਸੇ ਅਤੇ ਪਾਰਦਰਸ਼ੀਤਾ ਨੂੰ ਹੋਰ ਮਜ਼ਬੂਤ ਕਰੇਗਾ।  ਸ਼੍ਰੀ ਅਖਿਲ ਚੌਧਰੀ, ਆਈ.ਪੀ.ਐਸ., ਐਸ.ਐਸ.ਪੀ., ਸ਼੍ਰੀ ਮੁਕਤਸਰ ਸਾਹਿਬ, ਨੇ ਦੱਸਿਆ ਕਿ ਪਬਲਿਕ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ, ਉਹਨਾਂ ਵੱਲੋਂ ਜਿਲ੍ਹਾ ਵਿੱਚ ਤਾਇਨਾਤ ਸਾਰੇ ਗਜਟਿਡ ਅਫਸਰਾਂ ਅਤੇ ਮੁੱੱਖ ਅਫਸਰਾਨ ਥਾਣਾ ਨੂੰ ਹਦਾਇਤ ਕੀਤੀ ਗਈ ਕਿ ਉਹ ਸਵੇਰੇ 10:00 ਵਜੇ ਤੋਂ ਦੁਪਿਹਰ 02:00 ਵਜੇ ਤੱਕ ਆਪਣੇ ਦਫਤਰਾਂ ਵਿੱਚ ਹਾਜਰ ਰਹਿਣ ਅਤੇ ਪਬਲਿਕ ਦੀਆਂ ਸਮੱਸਿਆਂ ਸੁਣ ਕੇ ਉਹਨਾਂ ਦਾ ਹੱੱਲ ਕਰਨ ਤਾਂ ਜੋ ਪਲਬਿਕ ਨੂੰ ਕਿਸੇ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਉਹ ਖੁਦ ਵੀ ਇਸ ਸਮੇਂ ਦੌਰਾਨ ਜਿਲ੍ਹਾ ਹੈਡਕੁਆਰਟਰ ਵਿਖੇ ਆਪਣੇ ਦਫ਼ਤਰ ਵਿੱਚ ਉਪਲਬਧ ਰਹਿਣਗੇ। ਆਮ ਲੋਕ ਆਪਣੀਆਂ ਸ਼ਿਕਾਇਤਾਂ, ਸੁਝਾਅ ਜਾਂ ਹੋਰ ਜ਼ਰੂਰੀ ਮੁੱਦੇ ਲੈ ਕੇ ਉਹਨਾ ਦੇ ਦਫ਼ਤਰ ਬੇਝਿਜਕ ਮਿਲ ਸਕਦੇ ਹਨ।  ਜਿਲ੍ਹਾ ਮੁਲਿਸ ਮੁਖੀ ਵੱਲੋਂ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੀ ਕਟਾਈ ਅਤੇ ਵਿਕਰੀ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਅਤੇ ਆਮ ਪਬਲਿਕ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਨਕਦੀ ਦਾ ਲੈਣ ਦੇਣ ਹੋਵੇਗਾ ਅਤੇ ਵਹੀਕਲਾਂ ਦੀ ਵੀ ਆਵਾਜਾਈ ਵਧੇਗੀ ਜਿਸ ਕਰਕੇ ਪੁਲਿਸ ਵੱਲੋਂਂ ਪੈਟਰੋਲਿੰਗ ਵਧਾਈ ਗਈ ਹੈ ਅਤੇ ਟਰੈਫਿਕ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।   ਜਿਲ੍ਹਾ ਪੁਲਿਸ ਮੁਖੀ ਸ਼੍ਰੀ ਅਖਿਲ ਚੌਧਰੀ ਆਈ.ਪੀ.ਐਸ. ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਜੇਕਰ ਉਹਨਾਂ ਦੀ ਕੋਈ ਸ਼ਿਕਾਇਤ, ਸੁਝਾਅ ਜਾਂ ਕੋਈ ਮੁੱਦਾ ਹੈ ਤਾਂ ਉਹ ਆਪਣੇ ਸਬੰਧਿਤ ਥਾਣਾ, ਹਲਕਾ ਅਫਸਰ ਦੇ ਦਫਤਰ ਜਾਂ ਛਛਸ਼ ਦਫ਼ਤਰ ਵਿੱਚ ਆ ਕੇ ਦੱਸ ਸਕਦੇ ਹਨ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *