ਪਿੰਡ ਸਲੇਮਪੁਰ, ਵਿਖੇ ਘਰ ਵਿੱਚ ਔਰਤ ਦੇ ਹੋਏ ਅੰਨੇ ਕਤਲ ਨੂੰ 04 ਘੰਟਿਆਂ ਵਿੱਚ ਕੀਤਾ ਟਰੇਸ : ਸੁਰੇਂਦਰ ਲਾਂਬਾ, ਬਾਹੀਆ

Spread the love

ਹੁਸ਼ਿਆਰਪੁਰ 10 ਨਵੰਬਰ (ਤਰਸੇਮ ਦੀਵਾਨਾ) ਸੁਰੇਂਦਰ ਲਾਂਬਾ भाष्टी. थी. भेम., ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ, ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਕਪਤਾਨ ਪੁਲਿਸ, ਤਫਤੀਸ਼ ਹੁਸ਼ਿਆਰਪੁਰ, ਦਵਿੰਦਰ ਸਿੰਘ ਬਾਜਵਾ ਪੀ ਪੀ ਐਸ و ਉਪ ਕਪਤਾਨ ਪੁਲਿਸ ਸਬ- ਡਵੀਜ਼ਨ ਟਾਂਡਾ ਦੀ ਯੋਗ ਨਿਗਰਾਨੀ ਹੇਠ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਮੁੱਖ ਅਫਸਰ ਥਾਣਾ ਟਾਂਡਾ ਵਲੋਂ 08 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਿੰਡ ਸਲੇਮਪੁਰ, ਥਾਣਾ ਟਾਂਡਾ ਵਿਖੇ ਬਲਵਿੰਦਰ ਕੌਰ ਦੇ ਕੀਤੇ ਕਤਲ ਵਿੱਚ ਲੋੜੀਂਦੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਜੋ ਉਕਤ ਟੀਮਾਂ ਵਲੋਂ ਖੁਫੀਆ ਅਤੇ ਟੈਕਨੀਕਲ ਸੋਰਸਾਂ ਦੀ ਮਦਦ ਨਾਲ ਤਫਤੀਸ਼ ਕਰਦੇ ਹੋਏ ਉਕਤ ਮੁਕੱਦਮੇ ਵਿੱਚ ਕਥਿਤ ਦੋਸ਼ੀ ਮਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ, ਤਲਵੰਡੀ ਡੱਡੀਆਂ, ਥਾਣਾ ਟਾਂਡਾ ਨੂੰ 04 ਘੰਟੇ ਦੇ ਅੰਦਰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸੁਰਿੰਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮ੍ਰਿਤਕ ਬਲਵਿੰਦਰ ਕੌਰ ਦੀ ਲੜਕੀ ਪਰਮਜੀਤ ਕੌਰ ਕਥਿਤ ਦੋਸ਼ੀ ਮਨਦੀਪ ਸਿੰਘ ਦੇ ਸਕੇ ਭਰਾ ਬਲਜੀਤ ਸਿੰਘ ਨਾਲ ਵਿਆਹੀ ਹੋਈ ਹੈ ਅਤੇ ਦੋਨੋਂ ਇਸ ਸਮੇਂ ਆਪਣੇ ਬੱਚਿਆਂ ਸਮੇਤ ਵਿਦੇਸ਼ ਅਸਟ੍ਰੇਲੀਆ ਵਿਖੇ ਰਹਿ ਰਹੇ ਹਨ। ਜੋ ਦੋਨਾਂ ਪਤੀ-ਪਤਨੀ ਦਾ ਵਿਦੇਸ਼ ਵਿੱਚ ਆਪਸੀ ਘਰੇਲੂ ਕਲੇਸ਼ ਚੱਲ ਰਿਹਾ ਹੈ। ਕਥਿਤ ਦੋਸ਼ੀ ਮਨਦੀਪ ਸਿੰਘ ਨੂੰ ਇਹ ਸ਼ੱਕ ਸੀ ਕਿ ਮ੍ਰਿਤਕ ਬਲਵਿੰਦਰ ਕੌਰ ਆਪਣੀ ਲੜਕੀ ਪਰਮਜੀਤ ਕੌਰ ਨੂੰ ਚੁੱਕਦੇ ਨੇ ਉਸਦੇ ਸਕੇ ਭਰਾ ਬਲਜੀਤ ਸਿੰਘ ਨਾਲ ਝਗੜਾ ਕਰਵਾਉਂਦੀ ਹੈ। ਅਤੇ ਉਸਦਾ ਘਰ ਨਹੀਂ ਵੱਸਣ ਦਿੰਦੀ। ਇਸ ਰੰਜਿਸ਼ ਤਹਿਤ ਹੀ ਉਸ ਵਲੋਂ ਆਪਣਾ ਹੁਲੀਆ ਬਦਲ ਕੇ ਮ੍ਰਿਤਕਾ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕੀਤਾ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *