ਅੰਮ੍ਰਿਤਸਰ, 31 ਮਾਰਚ (ਦਿਨੇਸ਼ ਸੋਨੀ ) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਨੂੰ ਇਤਿਹਾਸਿਕ ਦੱਸਦਿਆ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਤੇ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬਾਗੋਬਾਗ ਹਨ ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਚੋਣ ਮੈਨੀਫੇਸਟੋ ਦੌਰਾਨ ਵੀ ਹਰ ਵਰਗ ਦਾ ਖਿਆਲ ਰੱਖਿਆ ਹੈ ਤੇ ਔਰਤਾਂ ਨੂੰ 1000 ਰੁਪਏ ਮਹੀਨਾ ਰਸੋਈ ਭੱਤਾ ਦੇਣ ਦੀ ਸਕੀਮ ਵੀ ਜਲਦੀ ਅਮਲ ਵਿੱਚ ਲਿਆਦੀ ਜਾਵੇਗੀ । ਲੋਕ ਹੁਣ ਆਪ ਦੇ ਰਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮੰਨ ਰਹੇ ਹਨ ਤੇ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਾਲ ਨਵੇਂ ਯੁੱਗ ਦੀ ਸੁਰੁਆਤ ਹੋਈ ਹੈ ਆਪ ਸਰਕਾਰ ਵੱਲੋਂ ਸੂਬੇ ਵਿੱਚ ਰਜਿਸਟਰੀਆਂ ਹੋਣ ਸਮੇਂ ਐਨ.ਓ ਸੀ. ਦੀ ਸਰਤ ਵੀ ਖਤਮ ਕਰ ਦਿੱਤੀ ਗਈ ਹੈ, ਤੀਰਥ ਯਾਤਰਾ ਯੋਜਨਾ ਤਾਹਿਤ ਧਾਰਮਿਕ ਸਥਾਨਾਂ ਦੇ ਦਰਸਨ ਕਰਵਾਏ ਜਾ ਰਹੇ ਹਨ , ਸੜਕ ਸੁਰੱਖਿਆ ਫੋਰਸ ਦੀ ਸੁਰੂਆਤ ਨਾਲ ਸੂਬੇ ਵਿੱਚ ਸੜਕੀ ਹਾਦਸੇ ਘਟਣਗੇ, ਸੂਬੇ ਦੇ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹਿਨੇ ਦੇ ਲਾਭ ਦਿੱਤਾ ਜਾ ਰਿਹਾ ਹੈ, ਸੂਬੇ ਦੇ 664 ਆਮ ਆਦਮੀ ਕਲੀਨਿਕਾ ਵਿੱਚ ਲੋਕਾਂ ਨੂੰ ਮੁਫਤ ਸਿਹਤ ਸੇਵਾਵਾ ਮਿਲ ਰਹੀਆਂ ਹਨ ਤੇ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਏ ਜਾ ਰਹੇ ਹਨ, ਲੋਕਾਂ ਦੇ ਘਰੇਲੂ ਕੰਮਕਾਜ ਸੇਵਾ ਕੇਂਦਰਾਂ ਵਿੱਚ ਅਸਾਨੀ ਨਾਲ ਹੋ ਰਹੇ ਹਨ ਤੇ ਕਰਮਚਾਰੀ ਘਰ ਆ ਕੇ ਵੀ ਲੋਕਾਂ ਦੇ ਕੰਮਕਾਜ ਕਰ ਰਹੇ ਹਨ, ਖੇਡਾਂ ਵਿੱਚ ਨਾਮ ਕਮਾਉਣ ਵਾਲੇ ਖਿਡਾਰੀਆਂ ਦਾ ਮਾਣ ਸਨਮਾਨ ਕੀਤਾ ਜਾ ਰਿਹਾ ਹੈ।Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…
Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

