ਵਿਅਕਤੀ ਵੱਲੋਂ ਧੋਤੇ ਬਰਤਨਾਂ ਤੇ ਮੂੰਹ ਵਿਚੋਂ ਤੰਬਾਕੂ ਵਾਲੇ ਪਾਨ ਦਾ ਥੁੱਕ ਸੁਟਿਆ ਗਿਆ ਹੈ। ਜਿਸ ਨੂੰ ਉਨ੍ਹਾਂ ਦੇ ਅੰਮ੍ਰਿਤਧਾਰੀ ਸਾਥੀ ਨੇ ਵੇਖ ਲਿਆ ਜਿਸ ਤੇ ਉਨ੍ਹਾਂ ਸਾਰਿਆਂ ਦੇ ਮਨ ਨੂੰ ਭਾਰੀ ਠੇਸ ਪਹੁੰਚੀ। ਦਵਿੰਦਰ ਸਿੰਘ ਮੰਗਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਇਸ ਦਾ ਵਿਰੋਧ ਕੀਤਾ ਤਾਂ ਰੇਹੜੀ ਵਾਲੇ ਪ੍ਰਵਾਸੀਆਂ ਗਲਤੀ ਮੰਨਣ ਦੀ ਬਜਾਏ ਸਾਥੀਆਂ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ। ਜਿਸ ਤੇ ਮਾਮਲੇ ਨੇ ਤੂਲ ਫੜ ਲਿਆ। ਦਵਿੰਦਰ ਸਿੰਘ ਅਨੁਸਾਰ ਉਨ੍ਹਾਂ ਵੱਲੋਂ ਇਸ ਦੀ ਸੂਚਨਾ ਜਿਲ੍ਹਾ ਫੂਡ ਸੇਫਟੀ ਅਫਸਰ ਮੈਡਮ ਸੁਖਬੀਰ ਕੌਰ ਨੂੰ ਦਿੱਤੀ ਤੇ ਘਟੀਆ ਖਾਣਾ ਪਰੋਸਣ ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਨ ਵਾਲੇ ਪ੍ਰਵਾਸੀ ਰੇਹੜੀ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਵਾਸੀਆਂ ਦੀ ਅਜਿਹੀ ਹਰਕਤ ਵਿਰੁੱਧ ਇਲਾਕੇ ਨਿਵਾਸੀਆਂ ਚ ਸਖਤ ਰੋਸ ਪਾਇਆ ਜਾ ਰਿਹਾ ਹੈ । ਲੋਕਾਂ ਨੇ ਸਿਹਤ ਵਿਭਾਗ ਨੂੰ ਖਾਣ ਪੀਣ ਵਾਲੀਆਂ ਰੇਹੜੀਆਂ ਤੇ ਲਗਾਮ ਕੱਸਣ ਦੀ ਅਪੀਲ ਕਰਦਿਆਂ ਕਿਹਾ ਕਿ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…
Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

