ਜੋਗਿੰਦਰ ਸਿੰਘ ਮਾਨ ਨੇ ਪਿੰਡ ਨਾਨਕ ਨਗਰੀ ‘ਚ ਪੰਜ ਲੱਖ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਧਰਮਸ਼ਾਲਾ ਦੀ ਤਿਆਰੀ ਦਾ ਕੰਮ

Spread the love

ਫਗਵਾੜਾ 1 ਅਪ੍ਰੈਲ (    ਪ੍ਰੀਤ ਕੌਰ ਪ੍ਰੀਤੀ       ) ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਹਲਕੇ ਦੀ ਪਿੰਡ ਨਾਨਕ ਨਗਰੀ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਤਿਆਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਪਿਛੋਕੜ ਵੀ ਪਿੰਡਾਂ ਨਾਲ ਜੁੜਿਆ ਹੋਇਆ ਹੈ। ਜਿਸ ਕਰਕੇ ਉਹ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਬਹੁਤ ਡੁੰਘਾਈ ਨਾਲ ਜਾਣਦੇ ਅਤੇ ਸਮਝਦੇ ਹਨ। ਇਸ ਲਈ ਪੰਜਾਬ ਸਰਕਾਰ ਸੂਬੇ ਦੇ ਪੇਂਡੂ ਵਿਕਾਸ ਲਈ ਬਹੁਤ ਵੱਡੀ ਪੱਧਰ ਤੇ ਉਪਰਾਲੇ ਕਰ ਰਹੀ ਹੈ। ਉਹਨਾਂ ਭਰੋਸਾ ਦਿੱਤਾ ਕਿ ਫਗਵਾੜਾ ਵਿਧਾਨਸਭਾ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਹਨਾਂ ਨੇ ਨਾਨਕ ਨਗਰੀ ਦੇ ਸਮੁੱਚੇ ਵਿਕਾਸ ਅਤੇ ਅਧੂਰੇ ਪਏ ਵਿਕਾਸ ਦੇ ਸਾਰੇ ਕੰਮ ਵਾਰੋ ਵਾਰੀ ਪੂਰੇ ਕਰਵਾਉਣ ਦਾ ਭਰੋਸਾ ਵੀ ਪਿੰਡ ਵਾਸੀਆਂ ਨੂੰ ਦਿੱਤਾ। ਰਾਮ ਲੁਭਾਇਆ ਸਰਪੰਚ ਨਾਨਕ ਨਗਰੀ ਅਤੇ ਸਮੂਹ ਪੰਚਾਇਤ ਨੇ ਜੋਗਿੰਦਰ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਇਸ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਬੀ.ਡੀ.ਪੀ.ਓ. ਰਾਮਪਾਲ ਰਾਣਾ, ਕੌਂਸਲਰ ਗੁਰਦੀਪ ਸਿੰਘ ਦੀਪਾ, ਸਰਵਣ ਸਿੰਘ ਦਿਓ ਸਰਪੰਚ ਚਹੇੜੂ, ਰਿੱਕੀ ਨਾਨਕ ਨਗਰੀ, ਮਲਕੀਤ ਸਿੰਘ ਪੰਚਾਇਤ ਸਕੱਤਰ, ਸੁਰਿੰਦਰ ਪਾਲ ਏ.ਪੀ.ਓ ਅਤੇ ਹੋਰ ਪਤਵੰਤੇ ਹਾਜਰ ਸਨ

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *