ਦਰਬਾਰ ਗੰਜ ਫਰੀਦਕੋਟ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ-ਸੇਂਖੋਂ

Spread the love

ਫਰੀਦਕੋਟ , 01 ਮਾਰਚ  (ਗੁਰਦੀਪ ਸਿੰਘ ਢਿੱਲੋਂ)  ਫਰੀਦਕੋਟ ਦੇ ਇਤਿਹਾਸਕ ਧ੍ਰੋਹਰ ਦਰਬਾਰ ਗੰਜ ਦੀਆਂ ਸੜਕਾਂ ਦੀ ਮੁਰੰਮਤ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ। ਇਹ ਜਾਣਕਾਰੀ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ।ਐਮ.ਐਲ.ਏ ਸ. ਗੁਰਦਿੱਤ ਸਿੰਘ ਸੋਖੋ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਮੁੱਦਾ ਉਠਾਇਆ ਗਿਆ ਸੀ, ਕਿ ਦਰਬਾਰ ਗੰਜ ਫਰੀਦਕੋਟ ਦੀ ਮਸ਼ਹੂਰ ਸੈਰਗਾਹ ਹੈ, ਤੇ ਇਥੇ ਸ਼ਹਿਰ ਦੇ ਲੋਕ ਰੋਜਾਨਾ ਸਵੇਰੇ ਸ਼ਾਮ ਸੈਰ ਕਰਨ ਆਉਂਦੇ ਹਨ। ਪਰ ਪਿਛਲੇ 11 ਸਾਲਾਂ ਤੋਂ ਇਨ੍ਹਾਂ ਸੜਕਾਂ ਦੀ ਮੁਰੰਮਤ ਨਾ ਹੋਣ ਕਾਰਨ ਇਹ ਖਸਤਾ ਹਾਲਤ ਵਿਚ ਹਨ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਇਸ ਪ੍ਰਾਜੈਕਟ ਸਬੰਧੀ 49.98 ਲੱਖ ਰੁਪਏ ਦੀ ਪ੍ਰਸ਼ਾਸਨਿਕ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ, ਤੇ ਜਲਦੀ ਹੀ ਇਸ ਕੰਮ ਦੇ ਟੈਂਡਰ ਲਗਵਾ ਕੇ ਸੜਕਾਂ ਨੂੰ ਵਧੀਆ ਬਣਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਅਣਗਹਿਲੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।   ਉਨ੍ਹਾਂ ਕਿਹਾ ਕਿ ਦਰਬਾਰ ਗੰਜ ਦੀਆਂ ਸੜਕਾਂ ਦੀ ਮੁਰੰਮਤ ਹੋਣ ਕਾਰਨ ਇਨ੍ਹਾਂ ਦੀ ਦਿੱਖ ਹੋਰ ਵੀ ਖੂਬਸੂਰਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਰੀਦਕੋਟ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਫਰੀਦਕੋਟ ਜਿਲ੍ਹੇ ਦੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਸਬੰਧੀ ਕਾਰਜ ਪਹਿਲ ਦੇ ਅਧਾਰ ਉਪਰ ਮਿਆਰੀ ਦਰਜੇ ਦੇ ਕਰਵਾਏ ਜਾਣਗੇ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *