ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹਾ ਭਰ ‘ਚ 20 ਨਾਕੇ ਲਗਾ ਕੇ ਸਪੈਸ਼ਲ ਸਰਚ ਅਭਿਆਨ ਚਲਾਇਆ ਗਿਆ

Spread the love

ਸ੍ਰੀ ਮੁਕਤਸਰ ਸਾਹਿਬ ( ) – ਡਾ. ਅਖਿਲ ਚੌਧਰੀ, ਆਈ.ਪੀ.ਐਸ.ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਪ੍ਰਬੰਧਾਂ ਅਧੀਨ ਇੱਕ ਵਿਸ਼ੇਸ਼ ਸਰਚ ਅਭਿਆਨ ਚਲਾਇਆ। ਇਸ ਕਾਰਵਾਈ ਦੌਰਾਨ ਜਿਲ੍ਹਾ ਭਰ ਵਿੱਚ 20 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਸ਼ਰਾਰਤੀ ਅਨਸਰਾਂ ਦੀ ਤਲਾਸ਼ੀ ਲਈ ਗਈ।ਜਾਣਕਾਰੀ ਨਾਕਾਬੰਦੀ ਤੇ ਤਲਾਸ਼ੀ:ਜ਼ਿਲ੍ਹੇ ਦੇ ਚਾਰੇ ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਵਿੱਚ ਕੁੱਲ 20 ਨਾਕੇ ਲਗਾਏ ਗਏ।•ਹਰ ਨਾਕੇ ਤੇ 12 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ।•ਜ਼ਿਲ੍ਹਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵਲੋਂ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ । ਮੁੱਖ ਅਧਿਕਾਰੀ ਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ:ਨਾਕਿਆਂ ਦੀ ਸੁਪਰਵਿਜ਼ਨ ਡੀ.ਐਸ.ਪੀ ਸਤਨਾਮ ਸਿੰਘ (ਸ੍ਰੀ ਮੁਕਤਸਰ ਸਾਹਿਬ), ਡੀ.ਐਸ.ਪੀ ਜਸਪਾਲ ਸਿੰਘ (ਲੰਬੀ), ਡੀ.ਐਸ.ਪੀ ਇੱਕਬਾਲ ਸਿੰਘ (ਮਲੋਟ) ਅਤੇ ਡੀ.ਐਸ.ਪੀ ਅਵਤਾਰ ਸਿੰਘ (ਗਿੱਦੜਬਾਹਾ) ਵਲੋਂ ਕੀਤੀ ਗਈ।•250 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਰਹੇ।ਚੈਕਿੰਗ ਤੇ ਨਤੀਜੇ:•ਜਿਨਾਂ ਵੱਲੋਂ ਵਹੀਕਲਾਂ ਦੇ ਕਾਗਜ ਪੂਰੇ ਨਹੀਂ ਵਿਖਾਏ ਗਏ ਸਨ ਉਹਨਾਂ 250 ਵਾਹਨਾਂ ਦੇ ਚਲਾਨ ਕੀਤੇ ਗਏ •ਸ਼ਰਾਬ ਪੀ ਕੇ ਵਾਹਨ ਚਲਾਉਣ ਤੇ 10 ਵਾਹਨਾਂ ਦੇ ਚਲਾਨ ਜਾਰੀ ਹੋਏ।•200 ਦੇ ਕਰੀਬ ਸ਼ੱਕੀ ਵਿਅਕਤੀਆਂ ਨਾਲ ਪੁੱਛਗਿਛ ਕਰਕੇ ਵੈਰੀਫਾਈ ਕਰਨ ਉਪਰੰਤ ਉਹਨਾਂ ਨੂੰ ਭੇਜ ਦਿੱਤਾ ਗਿਆ।PAIS ਐਪ ਰਾਹੀਂ ਕ੍ਰਿਮੀਨਲ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈਵਾਹਣ ਐਪ ਦੀ ਵਰਤੋਂ ਕਰਕੇ ਵਹੀਕਲਾਂ ਨੂੰ ਚੈੱਕ ਕੀਤਾ ਗਿਆ ਤਾਂ ਜੋ ਕੋਈ ਵੀ ਵਹੀਕਲ ਚੋਰੀ ਦਾ ਨਾ ਹੋਵੇ ਅਤੇ ਇਹ ਵਹੀਕਲ ਕਿਸੇ ਵੀ ਕ੍ਰਿਮੀਨਲ ਗਤੀਵਿਧੀ ਵਿੱਚ ਨਾ ਵਰਤਿਆ ਗਿਆ ਹੋਵੇ। ਐਸ.ਐਸ.ਪੀ ਦਾ ਸੰਦੇਸ਼: ਸ੍ਰੀ ਮੁਕਤਸਰ ਸਾਹਿਬ ਪੁਲਿਸ ਜਿਲ੍ਹੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਵਿਸ਼ੇਸ਼ ਸਰਚ ਅਭਿਆਨ ਅਪਰਾਧਕ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਚਲਾਇਆ ਗਿਆ। ਸਾਨੂੰ ਭਰੋਸਾ ਹੈ ਕਿ ਲੋਕ ਪੁਲਿਸ ਨਾਲ ਮਿਲਕੇ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣਗੇ। ਨਵੀਂ ਤਕਨੀਕ ਦੀ ਵਰਤੋਂ ਕਰਕੇ, ਪੁਲਿਸ ਅਪਰਾਧਕ ਤੱਤਾਂ ਦੀ ਪਛਾਣ ਅਤੇ ਉਨ੍ਹਾਂ ਦੀ ਸਰਗਰਮੀ ‘ਤੇ ਨਜ਼ਰ ਰੱਖ ਰਹੀ ਹੈ। ਜਿਲ੍ਹੇ ਵਿੱਚ ਅਪਰਾਧ ਜਾਂ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੁਲਿਸ ਵਲੋਂ ਲੋਕਾਂ ਨੂੰ ਅਪੀਲ:•ਆਪਣੇ ਇਲਾਕੇ ‘ਚ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਜਾਣਕਾਰੀ ਪੁਲਿਸ ਨੂੰ ਦਿਓ।•ਕਾਨੂੰਨ ਦਾ ਪਾਲਣ ਕਰੋ ਅਤੇ ਸ਼ਾਂਤੀ ਬਣਾਈ ਰੱਖੋ।•ਨਸ਼ਿਆਂ ਤੋਂ ਦੂਰ ਰਹੋ ਅਤੇ ਨਸ਼ਾ ਤਸਕਰੀ ਖਿਲਾਫ਼ ਪੁਲਿਸ ਦਾ ਸਹਿਯੋਗ ਕਰੋ।•ਜੇਕਰ ਕਿਸੇ ਨੂੰ ਨਸ਼ਾ ਤਸਕਰੀ ਜਾਂ ਅਪਰਾਧਕ ਗਤੀਵਿਧੀ ਬਾਰੇ ਕੋਈ ਜਾਣਕਾਰੀ ਹੋਵੇ, ਉਹ 80549-42100 ਨੰਬਰ ‘ਤੇ ਵਟਸਐਪ ਜਾਂ ਫੋਨ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਵਿਸ਼ੇਸ਼ ਆਪਰੇਸ਼ਨ ਜਾਰੀ ਰਹਿਣਗੇ ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *