ਕਪੂਰਥਲਾ ‘ਚ ASI ਦੀ ਡਿਊਟੀ ਦੌਰਾਨ ਮੌਤ, ਸਾਈਲੈਂਟ ਅਟੈਕ ਦਾ ਜਤਾਇਆ ਜਾ ਰਿਹਾ ਸ਼ੱਕ

Spread the love

ਕਪੂਰਥਲਾ 2 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)ਕਪੂਰਥਲਾ ਦੇ ਪੁਲਿਸ ਲਾਈਨ ਵਿਚ ਤਾਇਨਾਤ ਇਕ ਏਐੱਸਆਈ ਦੀ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਗਾਰਡ ਡਿਊਟੀ ਦੌਰਾਨ ਜੇਲ੍ਹ ਤੋਂ ਹਵਾਲਾਤੀਆਂ ਨੂੰ ਲਿਆ ਕੇ ਅਦਾਲਤ ਵਿਚ ਪੇਸ਼ ਕਰਵਾਉਂਦਾ ਸੀ ਜਿਸ ਦੀ ਸੂਚਨਾ ਮਿਲਣ ਦੇ ਬਾਅਦ ਸਿਟੀ ਥਾਣਾ ਪੁਲਿਸ ਨੇ ASI ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਦੀ ਪੁਸ਼ਟੀ ਜਾਂਚ ਅਧਿਕਾਰੀ ਮੰਗਲ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਏਐੱਸਆਈ ਸਵਿੰਦਰ ਸਿੰਘ ਪੁੱਤਰ ਕਪੂਰ ਸਿੰਘ ਮੂਲਵਾਸੀ ਮੁਹੱਲਾ ਆਰਿਫਵਾਲਾ ਕਪੂਰਥਲਾ ਹਾਲ ਵਾਸੀ ਪੁਲਿਸ ਲਾਈਨ ਕੁਆਰਟਰ, ਦੇਰ ਸ਼ਾਮ ਅਦਾਲਤ ਵਿਚ ਹਵਾਲਾਤੀਆਂ ਦੀ ਪੇਸ਼ੀ ਦੇ ਬਾਅਦ ਜੇਲ੍ਹ ਵਿਚ ਛੱਡ ਕੇ ਵਾਪਸ ਆਇਆ ਸੀ ਤੇ ਆਪਣੇ ਕੁਆਰਟਰ ਵਿਚ ਸੌਂ ਗਿਆ। ਸਵੇਰੇ ਜਦੋਂ ਉਹ ਨਹੀਂ ਉਠਿਆ ਤਾਂ ਗੁਆਂਢੀਆਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *