ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ ਵਿਖੇ ਕਰਵਾਇਆ ਸਾਲਾਨਾ ਸਮਾਗਮ

Spread the love

ਬਠਿੰਡਾ 2ਅਪ੍ਰੈਲ (ਐੱਸ ਐੱਸ ਰਾਹੀ):ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਲਾਨਾ ਸਮਾਗਮ ਤੇ ਮਾਪੇ ਅਧਿਆਪਕ ਮਿਲਣੀ ਦਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤੇ ਹੋਰ ਕਮੇਟੀ ਮੈਂਬਰ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੌਕੇ ਵਿਦਿਆਰਥੀਆਂ, ਸਕੂਲ ਅਧਿਆਪਕਾਂ ਤੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ। ਸਕੂਲ ਮੁਖੀ ਤੇ ਸੈਂਟਰ ਹੈਡ ਟੀਚਰ ਦਲਜੀਤ ਸਿੰਘ ਨੇ ਸਕੂਲ ਦੀਆਂ ਵਿਦਿਅਕ, ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਦੇ ਲਈ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਗੁਰੂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਐਡੀਸ਼ਨਲ ਖੇਤਰ ਸਕੱਤਰ ਸੁਰਿੰਦਰ ਪਾਲ ਸਿੰਘ ਬੱਲੂਆਣਾ ਦੀ ਬੇਟੀ ਬਰਕਤ ਕੌਰ ਦੇ ਜਨਮਦਿਨ ਦੀ ਖੁਸ਼ੀ ‘ਚ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੰਗੀਰ ਸਿੰਘ ਗਿੱਲ ਤੇ ਮਾਸਟਰ ਮਨੀਸ਼ ਗਰਗ ਵੱਲੋਂ ਸਟੇਸ਼ਨਰੀ ਤੇ ਮੈਡਲ ਦੇ ਕੇ ਵਿਦਿਆਰਥੀਆਂ ਮਾਣ ਸਨਮਾਨ ਵਧਾਇਆ ਗਿਆ। ਸਕੂਲ ਮੁਖੀ ਦਿਲਜੀਤ ਸਿੰਘ ਵੱਲੋਂ ਸਕੂਲ ਮੈਨੇਜਮੈਂਟ ਕਮੇਟੀ, ਪਿੰਡ ਵਾਸੀਆਂ ਤੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *