ਆਰ ਸੀ ਐਫ ਇੰਪਲਾਈਜ ਯੂਨੀਅਨ ਦੇ ਜਨਰਲ ਸਕੱਤਰ ਸਰਵਜੀਤ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ “ਜੇਕਰ ਅਗਲੇ 48 ਘੰਟਿਆਂ ਵਿੱਚ ਪੇਂਟ, ਪ੍ਰਾਈਮਰ ਸਮੇਤ ਸਾਰੀਆਂ ਜ਼ਰੂਰੀ ਸਾਮਗਰੀਆਂ ਦੀ ਸਪਲਾਈ ਨਹੀਂ ਹੋਈ ਅਤੇ ਪ੍ਰਸ਼ਾਸਨ ਨੇ ਇਸ ਸੰਕਟ ਨਾਲ ਨਜਿੱਠਣ ਲਈ ਠੋਸ ਕਾਰਜਯੋਜਨਾ ਨਹੀਂ ਬਣਾਈ, ਤਾਂ ਯੂਨੀਅਨ ਨੂੰ ਆਉਟਸੋਰਸਿੰਗ ਦੇ ਖਿਲਾਫ਼ ਕਠੋਰ ਕਾਰਵਾਈ ਕਰਨ ਦਾ ਰਸਤਾ ਅਪਣਾਉਣਾ ਪਵੇਗਾ। ਇਸਦੀ ਪੂਰੀ ਜ਼ਿੰਮੇਵਾਰੀ ਆਰ ਸੀ ਐਫ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ‘ਤੇ ਹੋਵੇਗੀ। ਅਸੀਂ ਸਪੱਸ਼ਟ ਤੌਰ ‘ਤੇ ਕਹਿਣਾ ਚਾਹੁੰਦੇ ਹਾਂ ਕਿ ਜਦੋਂ ਤੱਕ ਕਰਮਚਾਰੀਆਂ ਨੂੰ ਨਿਯਮਿਤ ਰੂਪ ਵਿੱਚ ਕੰਮ ਨਹੀਂ ਮਿਲੇਗਾ, ਤਦ ਤੱਕ ਠੇਕੇਦਾਰੀ ਪ੍ਰਣਾਲੀ ਅਧੀਨ ਕੋਈ ਵੀ ਕੰਮ ਨਹੀਂ ਹੋਣ ਦਿੱਤਾ ਜਾਵੇਗਾ।” ਉਨ੍ਹਾਂ ਨੇ ਕਿਹਾ ਕਿ ਯੂਨੀਅਨ ਵੱਲੋਂ ਸਪੱਸ਼ਟ ਤੌਰ ‘ਤੇ ਮੰਗ ਕੀਤੀ ਜਾਂਦੀ ਹੈ ਕਿ ਤੁਰੰਤ ਪ੍ਰਭਾਵ ਨਾਲ ਪੇਂਟ ਅਤੇ ਪ੍ਰਾਈਮਰ ਸਮੇਤ ਸਾਰੀਆਂ ਜ਼ਰੂਰੀ ਸਮੱਗਰੀਆਂ ਦੀ ਸਪਲਾਈ ਸੁਨਿਸ਼ਚਿਤ ਕੀਤੀ ਜਾਵੇ ਨਾਲ ਹੀ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਇੱਕ ਸਥਾਈ ਯੋਜਨਾ ਬਣਾਈ ਜਾਵੇ। ਪ੍ਰਸ਼ਾਸਨ ਨੂੰ ਇਹ ਸਮਝਣਾ ਹੋਵੇਗਾ ਕਿ ਬਿਨਾਂ ਸਾਮਗਰੀ ਦੇ ਨਾ ਤਾਂ ‘ਆਤਮਨਿਰਭਰ ਭਾਰਤ’ ਦਾ ਸੁਪਨਾ ਪੂਰਾ ਹੋ ਸਕਦਾ ਹੈ ਅਤੇ ਨਾ ਹੀ ‘ਮੇਕ ਇਨ ਇੰਡੀਆ’ ਦਾ। ਯੂਨੀਅਨ ਸਪੱਸ਼ਟ ਰੂਪ ਵਿੱਚ ਕਹਿੰਦੀ ਹੈ ਕਿ ਜੇਕਰ ਇਸ ਸੰਕਟ ਦਾ ਤੁਰੰਤ ਹੱਲ ਨਹੀਂ ਹੋਇਆ, ਤਾਂ ਕਰਮਚਾਰੀਆਂ ਨੂੰ ਆਪਣੇ ਹੱਕ ਦੀ ਲੜਾਈ ਲਈ ਕਠੋਰ ਕਦਮ ਚੁੱਕਣੇ ਪੈਣਗੇ, ਜਿਸਦੀ ਸਮਾਜਿਕ ਅਤੇ ਆਰਥਿਕ ਜ਼ਿੰਮੇਵਾਰੀ ਪੂਰੀ ਤਰ੍ਹਾਂ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ‘ਤੇ ਹੋਵੇਗੀ। ਇਸ ਸਮੱਸਿਆ ਸੰਬੰਧੀ ਜਦੋਂ ਆਰ ਸੀ ਐੱਫ ਦੇ ਲੋਕ ਸੰਪਰਕ ਅਧਿਕਾਰੀ ਨਾਲ ਸਪੰਰਕ ਕਰਨਾ ਚਾਹਿਆ ਤਾਂ ਉਹਨਾਂ ਨਾਲ ਸਪੰਰਕ ਨਹੀਂ ਹੋ ਸਕਿਆ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…