‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦੇ ਸਾਰਥਕ ਨਤੀਜੇ ਨਿਕਲੇ: ਡੀਸੀ

Spread the love

ਜਲੰਧਰ 3 ਅਪ੍ਰੈਲ (ਅਮ੍ਰਿੰਤਪਾਲ ਸਿੰਘ) ਜਲੰਧਰ ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਵਿੱਚ ਪਿਛਲੇ ਮਹੀਨੇ ਸਾਰਥਕ ਨਤੀਜੇ ਦੇਖਣ ਨੂੰ ਮਿਲੇ ਹਨ। ਜਲੰਧਰ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੇ ਜ਼ਮੀਨੀ ਪੱਧਰ ‘ਤੇ ਨਸ਼ੇ ਦੀ ਸਪਲਾਈ ਨੂੰ ਤੋੜਿਆ ਹੈ, ਜਿਸ ਤਹਿਤ ਵੱਡੀਆਂ ਗ੍ਰਿਫ਼ਤਾਰੀਆਂ ਅਤੇ ਕਾਰਵਾਈਆਂ ਹੋਈਆਂ ਹਨ।ਉਨ੍ਹਾਂ ਨੇ ਇਹ ਖੁਲਾਸਾ ਇਥੇ ਪ੍ਰੈੱਸ ਕਾਨਫਰੰਸ ‘ਚ ਕੀਤਾ, ਜਿੱਥੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪਿਛਲੇ ਇੱਕ ਮਹੀਨੇ ‘ਚ ਮੁਹਿੰਮ ਤਹਿਤ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਪਿਛਲੇ ਇਕ ਮਹੀਨੇ ‘ਚ 101 ਐੱਫਆਈਆਰਜ਼ ਦਰਜ ਕੀਤੀਆਂ ਹਨ ਅਤੇ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜਲੰਧਰ ਸ਼ਹਿਰ ਵਿੱਚ ਨਸ਼ਾ ਤਸਕਰਾਂ ਵੱਲੋਂ ਕਬਜ਼ੇ ਵਾਲੀ ਸਰਕਾਰੀ ਜ਼ਮੀਨ ‘ਤੇ ਬਣਾਈਆਂ ਗਈਆਂ ਤਿੰਨ ਗੈਰ-ਕਾਨੂੰਨੀ ਉਸਾਰੀਆਂ ਢਾਹੀਆਂ ਗਈਆਂ ਹਨ। ਇਸ ਤੋਂ ਇਲਾਵਾ ਪੁਲੀਸ ਵਿਭਾਗ ਵੱਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀਆਂ 3.51 ਕਰੋੜ ਰੁਪਏ ਦੀ ਕੀਮਤ ਵਾਲੀਆਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਜਾਇਦਾਦਾਂ ਜ਼ਬਤ ਕਰਨ ਲਈ 9 ਤਜਵੀਜ਼ਾਂ ਸਬੰਧਤ ਅਥਾਰਟੀ ਨੂੰ ਪੇਸ਼ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਰਵਾਈ ਸਦਕਾ ਮੁੜਵਸੇਬਾ ਚਾਹੁਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 32 ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ ਅਤੇ ਦੋ ਰੱਦ ਕੀਤੇ ਗਏ ਹਨ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *