ਨਸ਼ਾ ਤਸਕਰ ਦੀ ਗ਼ੈਰਕਾਨੂੰਨੀ ਉਸਾਰੀ ਢਾਹੀ

Spread the love

ਜਲੰਧਰ 3 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ  ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਗਰ ਨਿਗਮ ਤੇ ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਨਸ਼ਾ ਤਸਕਰ ਰਾਜਨ ਉਰਫ਼ ਨਾਜਰ ਵਾਸੀ ਬਾਬਾ ਬੁੱਢਾ ਜੀ ਨਗਰ (ਦਕੋਹਾ), ਜਲੰਧਰ ਵੱਲੋਂ ਕੀਤੀ ਗ਼ੈਰਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਰਾਜਨ ਉਰਫ਼ ਨਾਜਰ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਕਰਦਾ ਆ ਰਿਹਾ ਸੀ।ਉਸ ਖ਼ਿਲਾਫ਼ ਐੱਨਡੀਪੀਐੱਸ ਅਤੇ ਆਬਕਾਰੀ ਐਕਟ ਤਹਿਤ ਪੰਜ ਕੇਸ ਦਰਜ ਹਨ। ਏਸੀਪੀ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲੀਸ ਨੂੰ ਜਲੰਧਰ ਨਗਰ ਨਿਗਮ ਕੋਲੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਨਸ਼ਾ ਤਸਕਰ ਵੱਲੋਂ ਗ਼ੈਰਕਾਨੂੰਨੀ ਉਸਾਰੀ ਕੀਤੀ ਗਈ ਹੈ। ਇਸ ‘ਤੇ ਕਾਰਵਾਈ ਕਰਦਿਆਂ ਨਗਰ ਨਿਗਮ ਅਥਾਰਟੀ ਵੱਲੋਂ ਪੁਲੀਸ ਦੀ ਹਾਜ਼ਰੀ ਵਿੱਚ ਇਸ ਉਸਾਰੀ ਨੂੰ ਢਾਹ ਦਿੱਤਾ ਗਿਆ।ਏਸੀਪੀ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਦੇ ਧਿਆਨ ਵਿੱਚ ਨਸ਼ਾ ਤਸਕਰੀ ਦੀ ਕੋਈ ਗਤੀਵਿਧੀ ਆਉਂਦੀ ਹੈ ਤਾਂ ਇਸ ਸਬੰਧੀ ਪੁਲੀਸ ਨੂੰ ਇਤਲਾਹ ਦੇ ਕੇ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ। ਉਨ੍ਹਾਂ ਦੱਸਿਆ ਕਿ ਕੋਈ ਵੀ ਨਾਗਰਿਕ ਨਸ਼ਿਆਂ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ‘ਤੇ ਦੇ ਸਕਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *