43 ਲੱਖ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਕ ਤੱਕ ਸੜਕ ਦੀ ਰਿਪੇਅਰ- ਜਿੰਪਾ

Spread the love

ਫਗਵਾੜਾ, ਹੁਸ਼ਿਆਰਪੁਰ 3 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)-ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਬੀਤੇ ਦਿਨੀਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਸਮੇਤ ਕੀਤੇ ਦੌਰੇ ਉਪਰੰਤ ਸੜਕ ਦੀ ਰਿਪੇਅਰ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ | ਵਿਧਾਇਕ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਲਈ ਸੁਖਾਲੀ ਆਵਾਜਾਈ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 43 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੀ ਮੁਕੰਮਲ ਰਿਪੇਅਰ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਕਾਰਜ ਕੁੱਝ ਹੀ ਦਿਨਾਂ ਵਿਚ ਨੇਪਰੇ ਚੜ੍ਹਨ ਉਪਰੰਤ ਲੋਕਾਂ ਲਈ ਇਸ ਰੂਟ ‘ਤੇ ਆਉਣਾ-ਜਾਣਾ ਹੋਰ ਸੌਖਾ ਹੋ ਜਾਵੇਗਾ | ਨੇੜਲੇ ਪਿੰਡ ਸ਼ੇਰਗੜ੍ਹ ਵਿਖੇ ਪੁਲ ਦੀ ਮਾੜੀ ਹਾਲਤ ਬਾਰੇ ਵਿਧਾਇਕ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ 2.34 ਕਰੋੜ ਰੁਪਏ ਦੀ ਲਾਗਤ ਨਾਲ ਇਹ ਕੰਮ ਮੁਕੰਮਲ ਹੋਵੇਗਾ ਜਿਸ ਦੀ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਚਿਰੋਕਣੀ ਮੰਗ ਸੀ ਕਿ ਇਸ ਪੁਲ ਨੂੰ ਬਣਵਾਇਆ ਜਾਵੇ ਜੋ ਕਿ ਆਉਂਦੇ ਕੁੱਝ ਹਫ਼ਤਿਆਂ ਵਿਚ ਪੂਰੀ ਹੋ ਜਾਵੇਗੀ | ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਭਰ ਸ਼ਹਿਰੀ ਖੇਤਰ ਵਿਚ ਨਾਗਰਿਕਾਂ ਨੂੰ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀਆਂ-ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿਚ ਲੋੜੀਂਦਾ ਵਿਕਾਸ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ |

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *